ਪੰਜਾਬ ਸਰਕਾਰ ਵਲੋ ਰਿਹਾਈ ਲਈ ਮਨਜੂਰ ਕੀਤੇ 5 ਕੈਦੀਆਂ ਦੇ ਨਾਵਾਂ ‘ਚੋ ਨਵਜੋਤ ਸਿੰਘ ਸਿੱਧੂ ਦਾ ਨਾਮ ਗਾਇਬ

4968819
Total views : 5973332

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 5 ਕੈਦੀਆਂ ਦੀ ਰਿਹਾਈ ਨੂੰ ਮਨਜੂਰੀ ਦੇ ਦਿੱਤੀ ਹੈ। ਪਰੰਤੂ ਮਾਨ ਵਜ਼ਾਰਤ ਵੱਲੋਂ ਰਿਹਾਈ ਮਨਜੂਰ ਕੀਤੇ ਇਨ੍ਹਾਂ 5 ਕੈਦੀਆਂ ਦੀ ਸੂਚੀ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਹੀਂ ਹੈ। ਮੰਨਿਆ ਜਾ ਰਿਹਾ ਹੈ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ, ਜਿਸ ਤਹਿਤ ਉਨ੍ਹਾਂ ਦੀ ਰਿਹਾਈ ਅਪ੍ਰੈਲ ਮਹੀਨੇ ਵਿੱਚ ਹੀ ਹੋਵੇਗੀ। ਦੱਸ ਦੇਈਏ ਕਿ ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ 1 ਸਾਲ ਦੀ ਸਜ਼ਾ ਕੱਟ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 5 ਕੈਦੀਆਂ ਦੀ ਰਿਹਾਈ ਨੂੰ ਮਨਜੂਰੀ ਦੇ ਦਿੱਤੀ ਹੈ ਪਰੰਤੂ ਮਾਨ ਵਜ਼ਾਰਤ ਵੱਲੋਂ ਰਿਹਾਈ ਮਨਜੂਰ ਕੀਤੇ ਇਨ੍ਹਾਂ 5 ਕੈਦੀਆਂ ਦੀ ਸੂਚੀ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਹੀਂ ਹੈ।

ਸਿੱਧੂ ਨੂੰ ਪੂਰੀ ਕਰਨੀ ਪਵੇਗੀ ਅਦਾਲਤ ਵਲੋ ਸੁਣਾਈ ਸਜਾ

ਮੰਨਿਆ ਜਾ ਰਿਹਾ ਹੈ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ, ਜਿਸ ਤਹਿਤ ਉਨ੍ਹਾਂ ਦੀ ਰਿਹਾਈ ਅਪ੍ਰੈਲ ਮਹੀਨੇ ਵਿੱਚ ਹੀ ਹੋਵੇਗੀ। ਦੱਸਣਯੋਗ ਹੈ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾ ਸਕਦਾ ਹੈ, ਹਾਲਾਂਕਿ ਅਜਿਹਾ ਨਹੀਂ ਹੋਇਆ।  ਹੁਣ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ।

 ਜਿਨ੍ਹਾਂ 5 ਕੈਦੀਆਂ ਦੀ ਰਿਹਾਈ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਪਹਿਲੇ ਤਿੰਨ ਵਿੱਚ ਲਖਵੀਰ ਸਿੰਘ (ਕੇਂਦਰੀ ਜੇਲ੍ਹ ਫ਼ਰੀਦਕੋਟ), ਰਵਿੰਦਰ ਸਿੰਘ (ਕੇਂਦਰੀ ਜੇਲ੍ਹ ਅੰਮ੍ਰਿਤਸਰ) ਅਤੇ ਤਸਪ੍ਰੀਤ ਸਿੰਘ (ਕੇਂਦਰੀ ਜੇਲ੍ਹ ਲੁਧਿਆਣਾ) ਸ਼ਾਮਲ ਹਨ।

ਬਾਕੀ ਦੋ ਜਿਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ, ਉਨ੍ਹਾਂ ਵਿੱਚ ਅਨਿਰੁਧ ਮੰਡਲ ਅਤੇ ਸ਼ੰਭੂ ਮੰਡਲ ਸ਼ਾਮਲ ਹਨ, ਦੋਵੇਂ ਲੁਧਿਆਣਾ ਜੇਲ੍ਹ ਵਿੱਚ ਬੰਦ ਹਨ। ਦੋਵਾਂ ਨੇ ਕਥਿਤ ਤੌਰ ‘ਤੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਉਨ੍ਹਾਂ ਦੀ ਮਿਆਦ ਵਧਾ ਦਿੱਤੀ ਗਈ ਸੀ ਕਿਉਂਕਿ ਉਹ ਵਿੱਤੀ ਰੁਕਾਵਟਾਂ ਕਾਰਨ ਉਨ੍ਹਾਂ ‘ਤੇ ਲਗਾਏ ਗਏ ਜੁਰਮਾਨੇ ਨੂੰ ਜਮ੍ਹਾ ਨਹੀਂ ਕਰਵਾ ਸਕੇ ਸਨ।

Share this News