ਚੌਕੀ ਇੰਚਾਰਜ 5,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4925514
Total views : 5914601

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਗੁਰਪ੍ਰੀਤ ਕੌਰ ਵਾਸੀ ਮਹਿਤਾ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਅਦਾਲਤ ਵਿੱਚ ਉਸਦੇ ਹੱਕ ਵਿੱਚ ਗਵਾਹ ਦੇ ਬਿਆਨ ਦਰਜ ਕਰਵਾਉਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਕਿਉਂਕਿ ਉਸਦੇ ਖਿਲਾਫ ਪਹਿਲਾਂ ਹੀ ਪੁਲਿਸ ਕੇਸ ਦਰਜ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this News