ਅੰਮ੍ਰਿਤਪਾਲ ਦੇ ਸਾਥੀਆਂ ਨੇ ਅਜਨਾਲਾ ‘ਚ ਪਾਲਕੀ ਸਾਹਿਬ ਨੂੰ ਢਾਲ ਬਣਾ ਕੇ ਹਮਲਾ ਕੀਤਾ ਪਰ ਪੁਲਿਸ ਵਾਲਿਆਂ ਨੇ ਗੁਰੂ ਸਾਹਿਬ ਦਾ ਸਤਿਕਾਰ ਬਰਕਰਾਰ ਰੱਖਿਆ-ਡੀ.ਜੀ.ਪੀ. ਗੌਰਵ ਯਾਦਵ 

4675305
Total views : 5506850

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਕੱਲ੍ਹ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ  ਨੇ  ਕੱਲ੍ਹ ਦੇ ਘਟਨਾਕ੍ਰਮ ਅਤੇ ਅੰਮ੍ਰਿਤਪਾਲ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਨੂੰ ਸ਼ਾਂਤੀਪੂਰਨ ਧਰਨੇ ਦਾ ਭਰੋਸਾ ਦਿੱਤਾ ਸੀ, ਪਰ ਉਨ੍ਹਾਂ ਪਾਲਕੀ ਸਾਹਿਬ ਨੂੰ ਢਾਲ ਬਣਾ ਕੇ ਹਮਲਾ ਕੀਤਾ ਪਰ ਪੁਲਿਸ ਵਾਲਿਆਂ ਨੇ ਗੁਰੂ ਸਾਹਿਬ ਦਾ ਸਤਿਕਾਰ ਬਰਕਰਾਰ ਰੱਖਿਆ। ਇਸ ਵਿਚ ਕਈ ਪੁਲਿਸਕਰਮੀ ਜ਼ਖ਼ਮੀ ਹੋ ਗਏ।

ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਪਰਚੇ ਦਰਜ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਅਜਨਾਲੇ ਵਿਚ ਜੋ ਕੁਝ ਵੀ ਹੋਇਆ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਅਸੀਂ ਪੰਜਾਬ ਵਿਚ ਅਮਨ ਕਾਨੂੰਨ ਬਰਕਰਾਰ ਰਖਾਂਗੇਂ। ਮਾਹੌਲ ਖ਼ਰਾਬ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੀਆਂ ਵੀਡੀਓ ਦੇਖੀਆਂ ਜਾ ਰਹੀਆਂ ਹਨ। ਗੁਰੂ ਗ੍ਰੰਥ ਸਾਹਿਬ ਦੀ ਆੜ ਵਿਚ ਹਮਲਾ ਕਰਨਾ ਮੰਦਭਾਗੀ ਘਟਨਾ ਹੈ।

Share this News