Total views : 5506334
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁਕੇ ਸ: ਪ੍ਰਕਾਸ਼ ਸਿੰਘ ਬਾਦਲ ਤੋਂ ’ਫ਼ਖ਼ਰ ਏ ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਅੱਜ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ’ਫ਼ਖ਼ਰ ਏ ਕੌਮ’ ਅਤੇ ’ਪੰਥ ਰਤਨ’ ਐਵਾਰਡ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਜਥੇਦਾਰ ਨੂੰ ਲਿਖੇ ਪੱਤਰ ਵਿਚ ਇਕ ਨਿਮਾਣੇ ਸਿੱਖ ਵਜੋਂ ਸਿੱਖ ਮਾਨਸਿਕਤਾ ਦੀ ਤਰਜਮਾਨੀ ਕਰਦਿਆਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਦੇ ਸਾਜ਼ਿਸ਼ ’ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਸ: ਬਾਦਲ ਨੇ ਪੰਥ ਦਾ ਵਿਸ਼ਵਾਸ ਗਵਾ ਲਿਆ ਹੈ। ਉਨ੍ਹਾਂ ’ਤੇ ਭਰੋਸਾ ਕਰਨ ਵਾਲੇ ਲੋਕ ਅੱਜ ਜਨਤਕ ਤੌਰ ’ਤੇ ਨਮੋਸ਼ੀ ਦਾ ਸਾਹਮਣਾ ਕਰ ਰਹੇ ਹਨ। ਲਿਹਾਜ਼ਾ ਸ: ਬਾਦਲ ’ਫ਼ਖ਼ਰ ਏ ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦਾ, ਉਨ੍ਹਾਂ ਨੂੰ ਇਹ ਸਨਮਾਨ ਤੁਰੰਤ ਵਾਪਸ ਕਰ ਦੇਣਾ ਚਾਹੀਦਾ ਹੈ। ਜੇਕਰ ਸ: ਬਾਦਲ ਸਨਮਾਨ ਵਾਪਸ ਨਹੀਂ ਕਰਦਾ ਹੈ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ: ਬਾਦਲ ਤੋਂ ਸਨਮਾਨ ਵਾਪਸ ਲੈਣ ਦਾ ਐਲਾਨ ਕਰਨਾ ਚਾਹੀਦਾ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਸ: ਬਾਦਲ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ 2011 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਖਰ ਏ ਕੌਮ ਅਤੇ ਪੰਥ ਰਤਨ ਸਨਮਾਨ ਦਿੱਤਾ ਗਿਆ ਸੀ। ਪਰ 2015 ਵਿਚ ਵਾਪਰੀਆਂ ਬੇਅਦਬੀਆਂ ਦੀਆਂ ਹਿਰਦੇਵੇਧਕ ਘਟਨਾਵਾਂ ਨਾਲ ਨਜਿੱਠਣ ’ਚ ਨਾਕਾਮੀ ਤੋਂ ਬਾਅਦ ਉਨ੍ਹਾਂ ਤੋਂ ਫ਼ਖਰ ਏ ਕੌਮ ਅਵਾਰਡ ਵਾਪਸ ਲੈਣ ਦੀ ਮੰਗ ਲਗਾਤਾਰ ਉੱਠਦੀ ਰਹੀ। ਜਦੋਂਕਿ ਹੁਣ ਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਬਰਗਾੜੀ ਬੇਅਦਬੀ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੋਟਕਪੂਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਗੋਲੀ ਚਲਾਉਣ ਦੇ ਮਾਮਲੇ ਦੀ ਸਾਜ਼ਿਸ਼ ’ਚ ਮਦਦ ਦੇਣ ਦਾ ਗੰਭੀਰ ਦੋਸ਼ ਸਾਹਮਣੇ ਆਇਆ ਹੈ। ਜਿਸ ਵਿਚ ਤਤਕਾਲੀ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਗਰਦਾਨਿਆ ਗਿਆ।