ਵਿਜੀਲੈਂਸ ਨੇ ਸਾਬਕਾ ਸੀ.ਐਮ ਚੰਨੀ ਦੀਆਂ ਵਧਾਈਆਂ ਮੁਸ਼ਕਿਲਾਂ! ਹਲਕੇ ‘ਚ ਹੋਏ ਵਿਕਾਸ ਕਾਰਜਾਂ ਦੀ ਜਾਂਚ  ਕੀਤੀ  ਸ਼ੁਰੂ

4968959
Total views : 5973484

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਵਿਜੀਲੈਂਸ ਸੂਤਰਾਂ ਤੋਂ ਵੱਡੀ ਖਬਰ ਆਈ ਹੈ। ਖਬਰ ਹੈ ਕਿ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਨੇ ਚੰਨੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੇ ਸਾਰੇ ਦਸਤਾਵੇਜ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕਰੀਬ 6 ਮਹੀਨੇ ਪਹਿਲਾਂ ਵੀ ਹਲਕਾ ਚਮਕੌਰ ਸਾਹਿਬ ਦੇ ਕੌਂਸਲਰਾਂ ਨੇ ਸਰਕਾਰੀ ਕੰਮਕਾਜ ’ਚ ਕਾਫੀ ਦੁਰਵਰਤੋਂ ਹੋਣ ਦਾ ਦੋਸ਼ ਲਾਇਆ ਸੀ।

Share this News