ਪੀਐੱਮ ਵਿਸ਼ਵਕਰਮਾ ਸਕੀਮ ਗੈਰ ਰਸਮੀ ਖੇਤਰ ਵਿੱਚ ਕੰਮ ਕਰ ਰਹੇ ਲੋਕਾਂ ਦੇ ਸਕਿੱਲ ਅੱਪਗ੍ਰੇਡੇਸ਼ਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ – ਹਰਦੀਪ ਸਿੰਘ ਪੁਰੀ

4536576
Total views : 5303377

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਪੀਐੱਮ ਵਿਸ਼ਵਕਰਮਾ 18 ਸ਼ਿਲਪਾਂ ਨੂੰ ਕਵਰ ਕਰੇਗੀ, ਜਿਸ ਤਹਿਤ ਕ੍ਰੈਡਿਟ ਸਹਾਇਤਾ ਅਤੇ ਕੌਸ਼ਲ ਅਪਗ੍ਰੇਡ ਕਰਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ  ਐਤਵਾਰ ਨੂੰ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ “ਪੀਐੱਮ ਵਿਸ਼ਵਕਰਮਾ” ਯੋਜਨਾ ਦੀ ਸ਼ੁਰਆਤ ਕੀਤੀ। ਇਹ ਯੋਜਨਾ ਇੰਨਾ ਲੋਕਾਂ ਨੂੰ ਕ੍ਰੈਡਿਟ ਸਹਾਇਤਾ ਦੇਣ ਦੇ ਨਾਲ ਸਕਿੱਲ ਅਪਗਰੇਡੇਸ਼ਨ ਵਿੱਚ ਵੀ ਮਦਦ ਕਰੇਗੀ।“ਪੀਐੱਮ ਵਿਸ਼ਵਕਰਮਾ” ਦੇ ਲਾਂਚ ਮੌਕੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਸਣੇ ਸ਼ਿਰਕਤ ਕੀਤੀ।ਮੰਚ ਤੋਂ ਸੰਬੋਧਨ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਗੈਰ ਰਸਮੀ ਖੇਤਰ ਵਿੱਚ ਕੰਮ ਕਰ ਰਹੇ ਲੋਕਾਂ ਲਈ ਪੀਐੱਮ ਵਿਸ਼ਵਕਰਮਾ ਯੋਜਨਾ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੇਣ ਦੇ ਨਾਲ –  ਨਾਲ ਇਹ ਯੋਜਨਾ ਲੋਕਾਂ ਦੇ ਸਕਿੱਲ ਨੂੰ ਵੀ ਅਪਗ੍ਰੇਡ ਕਰੇਗੀ।ਪ੍ਰੋਗਰਾਮ ਵਿੱਚ ਮੌਜੂਦ ਮੁੱਖ ਮਹਿਮਾਨ ਸਣੇ ਹੋਰਨਾਂ ਪਤਵੰਤਿਆਂ ਦਾ ਸੁਆਗਤ ਕਰਦਿਆਂ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ “ਪੀਐੱਮ ਵਿਸ਼ਵਕਰਮਾ” ਦੇ ਆਗਾਜ਼ ਲਈ ਮਾਣਯੋਗ ਮੰਤਰੀ ਨੂੰ ਵਧਾਈ ਦਿੱਤੀ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਜੀ.ਐਨ.ਡੀ.ਯੂ. ਅੰਮ੍ਰਿਤਸਰ ‘ਚ ਸ਼ਿਰਕਤ ਕਰ  ਵਰਚੁਅਲੀ ਵੇਖਿਆ ਪ੍ਰੋਗਰਾਮ

 ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਆਗਾਜ਼ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਕੋਸ਼ਲ ਯੋਜਨਾ ਦੀ ਸ਼ੁਰੁਆਤ ਦੀ ਯਾਦ ਦਿਲਵਾਉਂਦਾ ਹੈ।ਇਹ ਯੋਜਨਾ ਦਾ ਉਦੇਸ਼ ਗੁਰੂ-ਚੇਲੇ ਦੀ ਪਰੰਪਰਾ ਜਾਂ ਆਪਣੇ ਹੱਥਾਂ ਅਤੇ ਔਜ਼ਾਰਾਂ ਨਾਲ ਕੰਮ ਕਰਨ ਵਾਲੇ ਵਿਸ਼ਵਕਰਮਾਂ ਦੁਆਰਾ ਪਰੰਪਰਾਗਤ ਕੌਸ਼ਲ ਦੇ ਪਰਿਵਾਰ-ਅਧਾਰਿਤ ਪ੍ਰਥਾ ਨੂੰ ਮਜ਼ਬੂਤ ਬਣਾਉਣਾ ਅਤੇ ਪੋਸ਼ਿਤ ਕਰਨਾ ਹੈ। ਪੀਐੱਮ ਵਿਸ਼ਵਕਰਮਾ ਦਾ ਮੁੱਖ ਫੋਕਸ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਉਤਪਾਦਾਂ ਅਤੇ ਸੇਵਾਵਾਂ ਦੀ ਪਹੁੰਚ ਦੇ ਨਾਲਨਾਲ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਉਹ ਘਰੇਲੂ ਅਤੇ ਗਲੋਬਲ ਵੈਲਿਊ ਚੇਨਸ ਦੇ ਨਾਲ ਏਕੀਕ੍ਰਿਤ ਹੋਣ। ਪੀਐੱਮ ਵਿਸ਼ਵਕਰਮਾ ਨੂੰ 13,000 ਕਰੋੜ ਰੁਪਏ ਦੇ ਖਰਚ ਦੇ ਨਾਲ ਕੇਂਦਰ ਸਰਕਾਰ ਦੁਆਰਾ ਪੂਰੀ ਤਰ੍ਹਾਂ ਨਾਲ ਵਿੱਤ ਪੋਸ਼ਿਤ ਕੀਤਾ ਜਾਵੇਗਾ। ਇਸ ਯੋਜਨਾ ਦੇ ਤਹਿਤ, ਬਾਇਓਮੀਟ੍ਰਿਕ ਅਧਾਰਿਤ ਪੀਐੱਮ ਵਿਸ਼ਵਕਰਮਾ ਪੋਰਟਲ ਦਾ ਉਪਯੋਗ ਕਰਕੇ ਕੌਮਨ ਸਰਵਿਸ ਸੈਂਟਰ ਦੇ ਜ਼ਰੀਏ ਵਿਸ਼ਵਕਰਮਾ ਦੀ ਫ੍ਰੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੂੰ ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ-ਪੱਤਰ, ਮੂਲਭੂਤ ਅਤੇ ਅਡਵਾਂਸ ਟ੍ਰੇਨਿੰਗ ਨਾਲ ਜੁੜੇ ਸਕਿੱਲ ਅੱਪਗ੍ਰੇਡੇਸ਼ਨ, 15,000 ਰੁਪਏ ਦਾ ਟੂਲਕਿਟ ਪ੍ਰੋਤਸਾਹਨ, 5 ਫ਼ੀਸਦ ਦੀ ਰਿਆਇਤੀ ਵਿਆਜ ਦਰ ’ਤੇ 1 ਲੱਖ ਰੁਪਏ (ਪਹਿਲੀ ਕਿਸ਼ਤ) ਅਤੇ 2 ਲੱਖ ਰੁਪਏ (ਦੂਸਰੀ ਕਿਸ਼ਤ) ਤੱਕ ਕੋਲੈਟਰਲ ਫ੍ਰੀ ਕ੍ਰੈਡਿਟ ਸਹਾਇਤਾ, ਡਿਜੀਟਲ ਲੈਣ-ਦੇਣ ਦੇ ਲਈ ਪ੍ਰੋਤਸਾਹਨ ਅਤੇ ਮਾਰਕੀਟਿੰਗ ਸਹਾਇਤਾ ਦੇ ਜ਼ਰੀਏ ਮਾਨਤਾ ਪ੍ਰਦਾਨ ਕੀਤੀ ਜਾਵੇਗੀ।

ਇਹ ਯੋਜਨਾ ਪੂਰੇ ਭਾਰਤ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਹਾਇਤਾ ਪ੍ਰਦਾਨ ਕਰੇਗੀ। ਪੀਐੱਮ ਵਿਸ਼ਵਕਰਮਾ ਦੇ ਤਹਿਤ 18 ਪਰੰਪਰਾਗਤ ਸ਼ਿਲਪਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਨ੍ਹਾਂ ਵਿੱਚ (i) ਤਰਖਾਣ; (ii) ਕਿਸ਼ਤੀ ਬਣਾਉਣ ਵਾਲੇ; (iii) ਹਥਿਆਰਸਾਜ਼; (iv) ਲੁਹਾਰ; (v) ਹਥੌੜਾ ਅਤੇ ਟੂਲ ਕਿੱਟ ਨਿਰਮਾਤਾ; (vi) ਤਾਲਾ ਬਣਾਉਣ ਵਾਲਾ; (vii) ਸੁਨਿਆਰ; (viii) ਕੁਮਹਾਰ; (ix) ਮੂਰਤੀਕਾਰ, ਪੱਥਰ ਤੋੜਨ ਵਾਲਾ; (x) ਮੋਚੀ (ਜੁੱਤਾ/ਜੁੱਤਾ ਕਾਰੀਗਰ); (xi) ਰਾਜਮਿਸਤਰੀ; (xii) ਟੋਕਰੀ/ਚਟਾਈ/ਝਾੜੂ ਬਣਾਉਣ ਵਾਲੇ/ਕੌਇਰ ਬੁਣਕਰ; (xiii) ਗੁੱਡੀਆਂ ਅਤੇ ਖਿਡੌਣੇ ਨਿਰਮਾਤਾ (ਪਰੰਪਰਾਗਤ); (xiv) ਨਾਈ; (xv) ਮਾਲਾ ਬਣਾਉਣ ਵਾਲਾ; (xvi) ਧੋਬੀ; (xvii) ਦਰਜੀ; ਅਤੇ (xviii) ਮੱਛੀ ਫੜਨ ਦਾ ਜਾਲ ਬਣਾਉਣ ਵਾਲਾ ਸ਼ਾਮਲ ਹਨ।

Share this News