ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਛੁੱਟੀ ਦਾ ਐਲਾਨ

4925824
Total views : 5915055

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਗਿਆ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Share this News