





Total views : 5841416







Total views : 5841416ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ / ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਚੰਬਾ ਕਲਾਂ ਅਤੇ ਚੰਬਾ ਹਵੇਲੀਆਂ ਦਾ ਦੌਰਾ ਕਰਕੇ ਸਥਾਨਕ ਵਰਕਰਾਂ ਅਤੇ ਆਮ ਲੋਕਾਂ ਦੀਆਂ ਮੁਸਕਲਾਂ ਸੁਣੀਆਂ। ਇਸ ਮਿਲਣੀ ਦੌਰਾਨ ਵਰਕਰਾਂ ਨੇ ਪਿੰਡ ਚੰਬਾ ਕਲਾਂ ਤੋਂ ਚੋਹਲਾ ਸਾਹਿਬ ਨੂੰ ਜੋੜਨ ਵਾਲੇ ਨਹਿਰੀ ਪੁਲ ਨੂੰ ਚੌੜਾ ਕਰਨ ਲਈ ਮੰਗ ਕੀਤੀ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਬੁਨਿਆਦੀ ਸਹੂਲਤਾਂ ਨਾ ਮਿਲਣ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਪੁਲ ਨੂੰ ਵੱਡਾ ਕਰਨ ਅਤੇ ਵਧੀਆਂ ਸਹੂਲਤਾਂ ਦੀ ਵਿਵਸਥਾ ਕਰਨ ਦੀ ਲੋਕਾਂ ਦੀ ਜ਼ੋਰਦਾਰ ਮੰਗ ਨੂੰ ਬਿੰਨਾਂ ਕਿਸੇ ਦੇਰੀ ਤੋਂ ਪੂਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਨ੍ਹਾਂ ਮੰਗਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਲਾਕੇ ਦੀਆਂ ਲਿੰਕ ਸੜਕਾਂ ਅਤੇ ਪੁਲਾਂ ਦੇ ਵਿਕਾਸ ਸਮੇਤ ਲੋੜੀਂਦੇ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਇਲਾਕਾ ਨਿਵਾਸੀਆਂ ਦੀ ਭਲਾਈ ਨੂੰ ਪੂਰਾ ਕੀਤਾ ਜਾ ਸਕੇ।
ਸਥਾਨਕ ਲੋਕਾਂ ਵੱਲੋਂ ਚੋਹਲਾ ਸਾਹਿਬ ਦੇ ਨਹਿਰੀ ਪੁਲ ਨੂੰ ਚੌੜਾ ਕਰਨ ਦੀ ਮੰਗ ਉਠਾਈ ਗਈ

ਸ੍ਰ. ਬ੍ਰਹਮਪੁਰਾ ਨੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਵੀ ਖਦਸ਼ਾ ਜ਼ਾਹਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੇ ਸਮਰਥਨ ਵਿੱਚ ਫੌਰੀ ਤੌਰ ‘ਤੇ ਅਨੁਕੂਲ ਫ਼ੈਸਲੇ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਨੂੰ ਹੱਲ ਕਰਨ ਵਿੱਚ ਅਸਫ਼ਲ ਰਹਿਣ ਦਾ ਨਤੀਜਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬੇਹੱਦ ਗੰਭੀਰ ਹੋ ਸਕਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ, ਮਾਸਟਰ ਦਲਬੀਰ ਸਿੰਘ ਚੰਬਾ ਕਲਾਂ, ਗੁਰਬਚਨ ਸਿੰਘ ਸਾਬਕਾ ਸਰਪੰਚ ਚੰਬਾ ਹਵੇਲੀਆਂ, ਬਲਕਾਰ ਸਿੰਘ ਸਾਬਕਾ ਸਰਪੰਚ ਚੰਬਾ ਹਵੇਲੀਆਂ, ਸੂਬੇਦਾਰ ਜਸਵੰਤ ਸਿੰਘ , ਪਰਮਜੀਤ ਸਿੰਘ, ਦਲਬੀਰ ਸਿੰਘ ਫੌਜੀ, ਜਸਪਾਲ ਸਿੰਘ ਹੇਰ, ਸੁਰਜੀਤ ਸਿੰਘ ਹੇਰ, ਹੀਰਾ ਸਿੰਘ ਹੇਰ, ਗੁਰ ਪ੍ਰਤਾਪ ਸਿੰਘ ਹੇਰ, ਅਜੀਤ ਪਾਲ ਸਿੰਘ ਬਿੱਟੂ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ ਨਾਗ, ਫੌਜੀ ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ ਬਾਬਾ ਬੋਲਾ, ਹਰਭਜਨ ਸਿੰਘ ਬਾਬਾ ਬੋਲਾ , ਮੰਗਲ ਸਿੰਘ , ਸੁਖਦੇਵ ਸਿੰਘ ਮਾਣਕਾ, ਲੱਖਾ ਸਿੰਘ ਫੌਜੀ, ਮਹਿੰਦਰ ਸਿੰਘ ਮਾਣਕਾ ਅਮਰੀਕ ਸਿੰਘ ਮਾਣਕਾ, ਗੋਪੀ ਮਾਣਕਾ , ਗੁਰਦੀਪ ਸਿੰਘ ਮਾਣਕਾ ਸਵਰਨ ਸਿੰਘ ਸਾਰੇ ਪਿੰਡ ਚੰਬਾ ਕਲਾਂ ਚੰਬਾ ਹਵੇਲੀਆਂ ਦੇ ਵਰਕਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ