ਡੀ.ਜੀ.ਪੀ ਪੰਜਾਬ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਕੀਤੇ ਆਦੇਸ਼ ਤੇ ਪਾਬੰਦੀਆਂ ਦੇ ਹੁਕਮ

4675396
Total views : 5507063

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਆਪਣੀਆ ਮੰਗਾਂ ਨੂੰ ਲੈਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ 9ਵੇ ਦਿਨ ਪੁੱਜਣ ‘ਤੇ  ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲਿੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।

 

Share this News