ਸ਼੍ਰੋਮਣੀ ਅਕਾਲੀ ਦਲ ਸਿਧਾਂਤਾਂ ਵਾਲੀ ਪਾਰਟੀ !ਸੱਤਾ ਨਾਲੋਂ ਸਿਧਾਂਤ ਅਹਿਮ: ਬਾਦਲ

4526698
Total views : 5289015

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’

ਜੇ ਸਾਡੇ ਵੱਲੋਂ ਉਠਾਏ ਮੁੱਦੇ ਹੀ ਭਾਜਪਾ ਨੂੰ ਚੰਗੇ ਨਹੀਂ ਲੱਗਦੇ, ਫਿਰ ਗੱਠਜੋੜ ਦਾ ਕੀ ਮਤਲਬ?- ਵਲਟੋਹਾ

 ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਭਾਜਪਾ ਵਲੋਂ ਪੰਜਾਬ ਦੇ ਅੰਦਰ ਇਕੱਲੇ ਚੋਣਾਂ ਲੜਨ ਅਤੇ ਗੱਠਜੋੜ ਨਾ ਕਰਨ ਤੇ ਲਏ ਗਏ ਫ਼ੈਸਲੇ ਤੇ ਕਿਹਾ ਕਿ, ਸਾਡੇ ਵਲੋਂ ਉਠਾਏ ਗਏ ਭਾਜਪਾ ਨੂੰ ਮੁੱਦੇ ਚੰਗੇ ਨਹੀਂ ਲੱਗੇ। ਉਨ੍ਹਾਂ ਕਿਹਾ ਕਿ, ਜੇਕਰ ਅਸੀਂ ਪੰਜਾਬ ਦੀ ਗੱਲ, ਪੰਜਾਬ ਦੇ ਨੌਜਵਾਨਾਂ ਦੀ ਗੱਲ ਤੋਂ ਇਲਾਵਾ ਬੰਦੀ ਸਿੰਘਾਂ ਦੀ ਗੱਲ ਕਰਦੇ ਹਾਂ ਅਤੇ ਜੇਕਰ ਇਹ ਸਾਡੇ ਮੁੱਦੇ ਹੀ ਭਾਜਪਾ ਨੂੰ ਸਹੀ ਨਹੀਂ ਲੱਗਦੇ ਤਾਂ, ਫਿਰ ਗੱਠਜੋੜ ਦਾ ਕੀ ਮਤਲਬ ਹੈ?ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News