





Total views : 5977117







Total views : 5977117ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਟਰ ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਂਚ ਰਿਪੋਰਟ ਸ਼ਕਾਇਤ ਕਰਤਾ ਦੇ ਹੱਕ ਵਿੱਚ ਭੇਜਣ ਲਈ 10.000 ‘ਚ ਕੀਤਾ ਤੈਅ ਸੀ ਸੌਦਾ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-