ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ!ਐਮ.ਪੀ ਰਵਨੀਤ ਬਿੱਟੂ ਨੇ ਫੜਿਆ ਭਾਜਪਾ ਦਾ ਫੁੱਲ

4526725
Total views : 5289052

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਵੱਲੋਂ 3 ਵਾਰ ਐੱਮਪੀ ਰਹਿ ਚੁੱਕੇ ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਨੇ ਮੰਗਲਵਾਰ ਸਵੇਰੇ ਹੀ ਪੰਜਾਬ ‘ਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਕੁਝ ਘੰਟਿਆਂ ਬਾਅਦ ਰਵਨੀਤ ਸਿੰਘ ਬਿੱਟੂ ਪਾਰਟੀ ਵਿਚ ਸ਼ਾਮਲ ਹੋ ਗਏ। ਉਹ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।  

ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਕਾਂਗਰਸ ਵੱਲੋਂ 3 ਵਾਰ ਐੱਮਪੀ ਰਹਿ ਚੁੱਕੇ ਹਨ ਤੇ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਰਵਨੀਤ ਬਿੱਟੂ ਸਾਲ 2009 ‘ਚ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਸਨ ਤੇ ਇਸ ਤੋਂ ਬਾਅਦ ਉਹਨਾਂ ਨੇ ਫਿਰ ਤੋਂ ਸਾਲ 2014 ‘ਚ ਦੂਜੀ ਵਾਰ ਲੋਕ ਸਭਾ ਚੋਣ ਜਿੱਤੀ ਸੀ ਤੇ ਸਾਲ 2019 ਵਿਚ ਵੀ ਉਹ ਤੀਜੀ ਵਾਰ ਲੁਧਿਆਣਾ ਤੋਂ ਐਮਪੀ ਬਣੇ। ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ‘ਚ ਜਾ ਚੁੱਕੇ ਹਨ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੇ ਸਮੇਂ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News