ਖ਼ਾਲਸਾ ਕਾਲਜ ਨਰਸਿੰਗ ਵਿਖੇ ਕਰਵਾਇਆ ਗਿਆ ‘ਸਪੋਰਟਸ ਡੇਅ 2024’

4526711
Total views : 5289029

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਪੋਰਟਸ ਕਮੇਟੀ ਦੇ ਚੇਅਰਪਰਸਨ ਕਵਲਜੀਤ ਕੌਰ ਅਤੇ ਮੈਂਬਰ ਸਾਬੀਆ ਅਰੋੜਾ ਵੱਲੋਂ ਕਰਵਾਏ ਇਸ ਖੇਡ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਦੇ ਡਾਇਰੈਕਟਰ ਡਾ. ਕੰਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਆਸ ਜਾਹਿਰ ਕੀਤੀ ਕਿ ਸਾਡੇ ਵਿਦਿਆਰਥੀ ਕਾਲਜ ਪੱਧਰ ਤੱਕ ਹੀ ਸੀਮਤ ਨਾ ਰਹਿਣ, ਬਲਕਿ ਆਪਣੇ ਹੁਨਰ ਨੂੰ ਨੈਸ਼ਨਲ ਪੱਧਰ ਤੱਕ ਲੈ ਜਾਣ ਦੀ ਸਮੱਰਥਾ ਰੱਖਣ।


ਇਸ ਮੌਕੇ ਪਿ੍: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਕਾਲਜ ਦੀਆਂ ਉਪਲਬੱਧੀਆਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਬਣਾਉਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ ਨਾਲ ਹੋਰਨਾਂ ਸਰਗਰਮੀਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਮੰਚ ਪ੍ਰਦਾਨ ਕਰਦਿਆਂ ਅਨੇਕਾਂ ਖੇਡ, ਸੱਭਿਆਚਾਰਕ ਅਤੇ ਵਿਸ਼ੇ ਨਾਲ ਸਬੰਧਿਤ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਉਹ ਇੱਥੋਂ ਪ੍ਰਪੱਕ ਹੋ ਕੇ ਕਾਲਜ ਤੋਂ ਬਾਹਰ ਹੋਰਨਾਂ ਮੁਕਾਬਲਿਆਂ ’ਚ ਬਿਨ੍ਹਾਂ ਝਿੱਜਕ ਵੱਧ ਚੜ੍ਹ ਕੇ ਹਿੱਸਾ ਲੈ ਸਕਣ।
ਉਨ੍ਹਾਂ ਵਿਦਿਆਰਥੀਆਂ ਦੁਆਰਾ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਫਲਾਵਰ ਸ਼ੋਅ ’ਚ ਕਵਲਜੀਤ ਕੌਰ ਨਰਸਿੰਗ ਟਿਊਟਰ ਦੀ ਅਗਵਾਈ ਹੇਠ ਹਾਸਲ ਕੀਤੇ ਇਨਾਮ ਸਬੰਧੀ ਜਿਕਰ ਕਰਦਿਆਂ ਕਿਹਾ ਕਿ ਇਸ ਦੌਰਾਨ ਵੀ ਇੰਸਟੀਟਿਊਸ਼ਨਲ ਕੈਟੇਗਰੀ ’ਚ ਬੀ. ਐਸ. ਸੀ. ਨਰਸਿੰਗ—ਪੰਜਵਾਂ ਸਮੈਸਟਰ ਦੀ ਨਵਨੀਤ ਸਿੰਘ ਅਤੇ ਭਾਗ ਚੌਥਾ ਦੀ ਰਾਜਨਪ੍ਰੀਤ ਕੌਰ ਨੇ ਦੂਜਾ ਸਥਾਨ, ਪੋਸਟਰ ਮੁਕਾਬਲੇ ’ਚ ਬੀ. ਐਸ. ਸੀ.ਨਰਸਿੰਗ—ਤੀਜਾ ਸਮੈਸਟਰ ਦੀ ਨਵਜੋਤ ਕੌਰ ਨੇ ਦੂਜੇ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸੇ ਲੜੀ ਨੂੰ ਜਾਰੀ ਰੱਖਦਿਆਂ ਖੇਡ ਦਿਵਸ ਦੇ ਸਬੰਧ ’ਤੇ 100 ਮੀਟਰ ਰੇਸ, ਲੋਂਗ ਜੰਪ, ਕੇਲਾ ਰੇਸ, ਸੈਕ ਰੇਸ, ਚਾਟੀ ਰੇਸ, ਰੱਸਾਕੱਸੀ, ਬੈਡਮਿੰਟਨ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸੋਨਾ, ਚਾਂਦੀ ਅਤੇ ਤਾਂਬੇ ਦੇ ਮੈਡਲ ਹਾਸਲ ਕੀਤੇ।
ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ ਜੀ. ਐਨ. ਐਮ. ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਹਰ ਮੁਕਾਬਲੇ ’ਚ ਹਿੱਸਾ ਲਿਆ ਅਤੇ ਪ੍ਰਿੰ: ਡਾ. ਕੰਵਲਜੀਤ ਸਿੰਘ ਪਾਸੋਂ ਓਵਰਆਲ ਟਰਾਫ਼ੀ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਸਪੋਰਟਸ ਕਮੇਟੀ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News