ਅੰਮ੍ਰਿਤਸਰ ਦਿਹਾਤੀ ਦੇ ਥਾਣਾਂ ਅਜਨਾਲਾ ਵਿਖੇ ਤਾਇਨਾਤ ਏ.ਐਸ.ਆਈ 5000 ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵਲੋ ਰੰਗੇ ਹੱਥੀ ਕਾਬੂ

4973341
Total views : 5978549

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਕਾਇਤਕਰਤਾ ਦੇ ਲੜਕੇ ਦਾ ਕਿਸੇ ਤਫਤੀਸ਼ ਦੌਰਾਨ ਪੱਖ ਲੈਣ ਲਈ ਏ.ਐਸ.ਆਈ ਨੇ ਮੰਗੇ ਸਨ 10.000 ਰੁਪਏ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News