ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਆਏ ਪੈਸਿਆ ਦਾ ਔਜਲਾ ‘ਤੇ ਦੁਰਉਪਯੋਗ ਕਰਨ ਦੇ ਲਾਏ ਇਲਜਾਮ

4536618
Total views : 5303431

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਭਾਰਤ ਸਰਕਾਰ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਅੰਮ੍ਰਿਤਸਰ ਦੇ ਦੋ ਵਾਰ ਬਤੌਰ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਗੁਰਜੀਤ ਸਿੰਘ ਔਜਲਾ ਉੱਤੇ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਹਨ ।

ਅੰਮ੍ਰਿਤਸਰ ਦੇ ਵਿਕਾਸ  ਵਾਸਤੇ ਆਏ ਪੈਸਿਆਂ ਨੂੰ ਲੈ ਕੇ ਕੀਤੀ ਜਾਵੇਗੀ ਜਾਂਚ : ਤਰਨਜੀਤ ਸਿੰਘ ਸੰਧੂ

ਤਰਨਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਸਮਾਰਟ ਸਿਟੀ ਤਹਿਤ ਆਏ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ। ਅਤੇ ਇਸ ਦੀ ਜਾਂਚ ਵੀ ਜਰੂਰ ਕੀਤੀ ਜਾਵੇਗੀ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਪਸੰਦ ਕਰ ਰਹੇ ਹਨ ਅਤੇ ਇਸ ਵਾਰ ਅੰਮ੍ਰਿਤਸਰ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਨੂੰ ਜਿਤਾ ਕੇ ਹੀ ਭੇਜਣਗੇ ਉਥੇ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਖਤਮ ਹੋ ਚੁੱਕਾ ਹੈ ਅਤੇ ਜਗ੍ਹਾ ਜਗ੍ਹਾ ਤੇ ਗੋਲੀ ਚਲਣ ਦੀਆਂ ਵਾਰਦਾਤਾਂ ਵੀ ਪ੍ਰਾਪਤ ਹੋ ਰਹੀਆਂ ਹਨ।

ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਦੇ ਉਮੀਦਵਾਰ ਅਤੇ ਭਾਰਤ ਸਰਕਾਰ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਪਹਿਲੀ ਵਾਰ ਮੀਡੀਆ ਨੂੰ ਦਿੱਤੀ ਗਈ ਆਪਣੀ ਇੱਕ ਤਿੱਖੀ ਪ੍ਰਤੀਕਿਰਿਆ –

ਮੀਡੀਆ ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲ ਤੇ ਬੋਲਦੇ ਹੋਏ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਲੈ ਕੇ ਬਹੁਤ ਸਾਰੇ ਪੈਸੇ ਵੀ ਸਰਕਾਰ ਵੱਲੋਂ ਭੇਜੇ ਗਏ ਸਨ ਲੇਕਿਨ ਇਸ ਉੱਪਰ ਪੈਸੇ ਨਹੀਂ ਲੱਗੇ ਅਤੇ ਅਸੀਂ ਇਸ ਦੀ ਜਾਂਚ ਜਲਦ ਤੋਂ ਜਲਦ ਜਰੂਰ ਕਰਵਾਵਾਂਗੇ।ਇਸ ਸਮੇ ਉਨਾਂ ਨਾਲ ਸਾਬਕਾ ਵਧਾਇਕ ਸ: ਅਮਰਪਾਲ ਸਿੰਘ ਬੋਨੀ ਅਜਨਾਲਾ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 

Share this News