ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਹੱਕ ‘ਚ ਅੰਮ੍ਰਿਤਸਰ ਵਿਖੇ ਕੀਤਾ ਰੋਡ ਸ਼ੋਅ

4537246
Total views : 5304373

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਕੁਲਦੀਪ ਧਾਲੀਵਾਲ ਨੇ ਮੰਤਰੀ ਹੁੰਦਿਆਂ ਪੰਜਾਬ ਦੇ ਵੱਡੇ-ਵੱਡੇ ਪ੍ਰਭਾਵਸ਼ਾਲੀ ਲੋਕਾਂ ਤੋਂ 10 ਹਜ਼ਾਰ ਏਕੜ ਜ਼ਮੀਨ ਛਡਵਾਈ, ਉਨ੍ਹਾਂ ਦਾ ਕੰਮ ਕਰਨ ਦਾ ਤਰੀਕਾ ਬਹੁਤ ਹੀ ਲਾਜਵਾਬ – ਭਗਵੰਤ ਮਾਨ
ਐਡਵੋਕੇਟ ੳੇੁਪੰਦਰਜੀਤ ਸਿੰਘ

ਅੰਮ੍ਰਿਤਸਰ ‘ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇੱਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਹੱਕ ‘ਚ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਦੀ ਨਗਰੀ ਹੈ। ਇਸ ਲਈ ਜਦੋਂ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ ਤਾਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਪਹਿਲਾ ਰੁਝਾਨ ਇੱਥੋਂ ਹੀ ਆਉਣਾ ਚਾਹੀਦਾ ਹੈ।ਭਗਵੰਤ ਮਾਨ ਨੇ ਕੁਲਦੀਪ ਧਾਲੀਵਾਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਲੀਵਾਲ ਬਹੁਤ ਹੀ ਤਜਰਬੇਕਾਰ ਆਗੂ ਹਨ। ਉਨ੍ਹਾਂ ਕੋਲ ਵਿਧਾਨ ਸਭਾ ਦੇ ਕੰਮ ਅਤੇ ਮੰਤਰੀ ਦੇ ਅਹੁਦੇ ਦਾ ਤਜਰਬਾ ਹੈ। ਉਹ ਇਹ ਵੀ ਜਾਣਦੇ ਹਨ ਕਿ ਅਫ਼ਸਰਾਂ ਨਾਲ ਕਿਵੇਂ ਨਜਿੱਠਣਾ ਹੈ ਅਤੇ ਕੰਮ ਕਿਵੇਂ ਕਰਵਾਉਣਾ ਹੈ। ਇਨ੍ਹਾਂ ਨੂੰ ਜੇਤੂ ਬਣਾ ਕੇ ਐਮ.ਪੀ. ਬਣਾਓ। ਇਹਨਾਂ ਦਾ ਇਹ ਤਜਰਬਾ ਅੰਮ੍ਰਿਤਸਰ ਦੇ ਵਿਕਾਸ ਲਈ ਬੇਹੱਦ ਲਾਹੇਵੰਦ ਹੋਵੇਗਾ।

ਕੁਲਦੀਪ ਧਾਲੀਵਾਲ ਤਜਰਬੇਕਾਰ ਨੇਤਾ- ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਕੁਲਦੀਪ ਧਾਲੀਵਾਲ ਨੇ ਪੰਜਾਬ ਸਰਕਾਰ ਵਿੱਚ ਪੰਚਾਇਤੀ ਰਾਜ ਮੰਤਰੀ ਰਹਿੰਦਿਆਂ ਬਹੁਤ ਹੀ ਸ਼ਾਨਦਾਰ ਕੰਮ ਕੀਤੇ ਹਨ। ਉਨ੍ਹਾਂ ਨੇ ਪੰਜਾਬ ਦੇ ਵੱਡੇ ਪ੍ਰਭਾਵਸ਼ਾਲੀ ਲੋਕਾਂ ਤੋਂ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਛਡਵਾਈ, ਜਿਸ ਕਾਰਨ ਪੰਜਾਬ ਨੂੰ ਹਜ਼ਾਰਾਂ ਕਰੋੜਾਂ ਦਾ ਫ਼ਾਇਦਾ ਹੋਇਆ।ਭਾਸ਼ਣ ਦੇ ਦੌਰਾਨ ਭਗਵੰਤ ਮਾਨ ਨੇ ਭਾਜਪਾ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲੇ ਪੜਾਅ ਦੀ ਚੋਣ ਰਿਪੋਰਟ ਅਨੁਸਾਰ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਹੀ ਆ ਰਹੀਆਂ ਹਨ। ਇਸ ਲਈ ਉਨ੍ਹਾਂ ਦਾ 400 ਪਾਰ ਦਾ ਨਾਅਰਾ ਹੁਣ ਬੰਦ ਹੋ ਗਿਆ ਹੈ, ਹੁਣ ਉਨ੍ਹਾਂ ਨੂੰ ਹਾਰ ਦਾ ਡਰ ਸਤਾਉਣ ਲੱਗ ਗਿਆ ਹੈ । ਇਸ ਵਾਰ ਲੋਕ ਆਪਣੇ ਵੋਟ ਦੀ ਤਾਕਤ ਨਾਲ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਦਾ ਠੋਕ ਕੇ ਜਵਾਬ ਦੇਣਗੇ ਅਤੇ ਭਾਜਪਾ ਦੀਆਂ ਸਾਰੀਆਂ 13 ਦੀਆਂ 13 ਸੀਟਾਂ ਉੱਤੇ ਜ਼ਮਾਨਤ ਜ਼ਬਤ ਕਰਾਉਣਗੇ।

ਧਾਲੀਵਾਲ ਨੇ ਮਾਨ ਨੂੰ ਦਿੱਤਾ ਭਰੋਸਾ, ਕਿਹਾ ਅੰਮ੍ਰਿਤਸਰ ਦੀ ਜਨਤਾ ਤੁਹਾਨੂੰ ਨਿਰਾਸ਼ ਨਹੀਂ ਹੋਣ ਦੇਵੇਗੀ ਅਤੇ ਆਮ ਆਦਮ ਪਾਰਟੀ ਨੂੰ 13-0 ਨਾਲ ਜਿਤਾਉਣ ਵਿੱਚ ਸਹਿਯੋਗ ਕਰੇਗੀ ,ਰੋਡ ਸ਼ੋਅ ਦੇ ਦੌਰਾਨ ਅੰਮ੍ਰਿਤਸਰ ਤੋਂ ਆਮ ਆਦਮ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿੱਤ ਦਾ ਭਰੋਸਾ ਦਵਾਇਆ ਅਤੇ ਕਿਹਾ ਕਿ ਅੰਮ੍ਰਿਤਸਰ ਦੀ ਜਨਤਾ ਤੁਹਾਨੂੰ ਨਿਰਾਸ਼ ਨਹੀਂ ਹੋਣ ਦੇਵੇਗੀ। ਇੱਥੋਂ ਦੇ ਲੋਕ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਅਤੇ ਆਮ ਆਦਮੀ ਪਾਰਟੀ (ਪੰਜਾਬ) ਨੂੰ 13-0 ਨਾਲ ਜਿਤਾਉਣ ਵਿਚ ਸਹਿਯੋਗ ਕਰਨਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਪ ਦੇ 13 ਦੇ 13 ਉਮੀਦਵਾਰਾਂ ਨੂੰ ਇੱਕ ਵਾਰ ਸੰਸਦ ਜਾਣ ਦਾ ਮੌਕਾ ਦਿਓ । ਅਸੀਂ ਸੰਸਦ ਵਿੱਚ ਪੰਜਾਬ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਾਂਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News