ਖ਼ਾਲਸਾ ਕਾਲਜ ਆਫ਼ ਲਾਅ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਮੌਕੇ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

4537284
Total views : 5304428

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਆਫ਼ ਲਾਅ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਮੌਕੇ ਕਰੀਬ 370 ਵਿਦਿਆਰਥੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵੱਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਸ: ਪੁਰੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਾਨੂੰਨੀ ਪੇਸ਼ੇ ’ਚ ਇਮਾਨਦਾਰੀ ਸਭ ਤੋਂ ਜਰੂਰੀ ਹੈ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ’ਚ ਵਕੀਲਾਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਉਨ੍ਹਾਂ ਆਪਣੇ ਕਾਨਵੋਕੇਸ਼ਨ ਭਾਸ਼ਣ ਮੌਕੇ ਵਿਦਿਆਰਥੀਆਂ ਨੂੰ ਸਫ਼ਲਤਾ ਦੇ ਪੰਜ ਮੰਤਰ ਦਿੰਦਿਆਂ ਕਿਹਾ ਕਿ ਵਕੀਲਾਂ ਵਾਸਤੇ ਹਰੇਕ ਨਵਾਂ ਕੇਸ ਨਵੀਂ ਚੁਣੌਤੀ ਲੈ ਕੇ ਆਉਂਦਾ ਹੈੈ ਅਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਕੇਸ ਨੂੰ ਸਹੀ ਦਿਸ਼ਾ ’ਚ ਲਿਜਾਣ ਲਈ ਇਸ ਦੇ ਹਰ ਇਕ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ ਨੇ ਮਿਹਨਤ, ਸੂਝਵਾਨ ਦ੍ਰਿਸ਼ਟੀ, ਇਮਾਨਦਾਰੀ ਅਤੇ ਸਹੀ ਮਾਨਸਿਕ ਸੰਤੁਲਨ ਕਾਇਮ ਰੱਖਣ ਵਰਗੇ ਗੁਣਾਂ ਦਾ ਜ਼ਿਕਰ ਕਰਦਿਆਂ ਉਭਰਦੇ ਵਕੀਲਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

ਕਾਨੂੰਨੀ ਪੇਸ਼ੇ ’ਚ ਇਮਾਨਦਾਰੀ ਜਰੂਰੀ : ਜਸਟਿਸ ਪੁਰੀ

ਜਸਟਿਸ ਪੁਰੀ ਨੇ ਡਿਗਰੀ ਧਾਰਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਨੂੰਨੀ ਕਿੱਤਾ ਸਿਰਫ਼ ਇਕ ਕੈਰੀਅਰ ਨਹੀਂ, ਸਗੋਂ ਇਕ ਨੇਕ ਕਾਰਜ ਅਤੇ ਸੇਵਾ ਹੈ। ਕਿਉਂਕਿ ਇਸ ਸਦਕਾ ਹੀ ਸਮਾਜ ਦੇ ਹਰ ਵਰਗ ਨੂੰ ਇਨਸਾਫ਼ ਮਿਲਦਾ ਹੈ। ਇਸ ਮੌਕੇ ਸ: ਛੀਨਾ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਕਿਹਾ ਕਿ ਸਰਕਾਰ ਦੇ ਤਿੰਨ ਪ੍ਰਮੁੱਖ ਪਹੀਏ ਹਨ ਅਤੇ ਜਦੋਂ ਕਾਰਜਪਾਲਿਕਾ ਤੇ ਵਿਧਾਨ ਪਾਲਿਕਾ ਇਨਸਾਫ਼ ਦਿਵਾਉਣ ’ਚ ਅਸਫ਼ਲ ਰਹਿਣ ’ਤੇ ਆਮ ਇਨਸਾਨ ਲਈ ਅਦਾਲਤਾਂ ਹੀ ਅੰਤਿਮ ਸਹਾਰਾ ਹੁੰਦੀਆਂ ਹਨ।
ਇਸ ਮੌਕੇ ਛੀਨਾ ਨੇ ਵਿਦਿਆਰਥੀਆਂ ਨੂੰ ਉਚੀ ਸੁੱਚੀ ਸਖਸ਼ੀਅਤ ਦੇ ਮਾਲਕ ਬਣਨ ਦੀ ਪੇ੍ਰਰਨਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇਕ ਚੁਣੌਤੀਪੂਰਨ ਅਤੇ ਨੇਕ ਪੇਸ਼ਾ ਚੁਣਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਮੁਕੱਦਮੇਬਾਜ਼ੀ ਵੱਧ ਗਈ ਹੈ ਅਤੇ ਨਿਆਂ ਪ੍ਰਣਾਲੀ ਨੂੰ ਚੁਸਤ-ਦਰੁਸਤ ਕਰਨ ਲਈ ਜ਼ਿੰਮੇਵਾਰ ਕਾਨੂੰਨੀ ਮਾਹਿਰਾਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਟੀਚੇ ਮਿੱਥ ਕੇ, ਅਸਫਲਤਾਵਾਂ ਤੋਂ ਖੌਫ਼ ਰਹਿਤ ਹੋ ਕੇ ਆਪਣੇ ਕਿੱਤੇ ’ਚ ਨਿਪੁੰਨਤਾ ਹਾਸਲ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਸ।ਲਾਹ ਦਿੱਤੀ।
 ਇਸ ਤੋਂ ਪਹਿਲਾਂ ਕਾਲਜ ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਨੇ ਆਏ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕਰਨ ਉਪਰੰਤ ਕਾਲਜ ਦੀ ਪ੍ਰਗਤੀ ਰਿਪੋਰਟ ਪੜ੍ਹਦਿਆਂ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਾਲਜ ਨੂੰ ਮਾਣ ਹੈ ਕਿ ਉਨ੍ਹਾਂ ਦੇ ਸਾਬਕਾ ਵਿਦਿਆਰਥੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ (ਬਿਜਲੀ ਮੰਤਰੀ) ਈ. ਟੀ. ਓ. ਸ: ਹਰਭਜਨ ਸਿੰਘ ਵੀ ਇਕ ਆਮ ਵਿਦਿਆਰਥੀ ਵਜੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕਰਨ ਲਈ ਆਏ ਹਨ।
ਇਸ ਮੌਕੇ ਐਡੀਸ਼ਨਲ ਐਡਵੋਕੇਟ ਜਨਰਲ ਸ: ਕਰਨਜੀਤ ਸਿੰਘ, ਖਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਦਲਜੀਤ ਸਿੰਘ ਜੋ ਖਾਲਸਾ ਕਾਲਜ ਆਫ਼ ਲਾਅ ਦੇ ਸੰਸਥਾਪਕ ਪ੍ਰਿੰਸੀਪਲ ਹਨ ਤੋਂ ਇਲਾਵਾ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਹੋਰ ਵੱਖ-ਵੱਖ ਖਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ ਅਤੇ ਹੋਰ ਸੀਨੀਅਰ ਫੈਕਲਟੀ ਮੈਂਬਰ ਹਾਜ਼ਰ ਸਨ।

ਮੰਤਰੀ ਹਰਭਜਨ ਸਿੰਘ ਈ .ਟੀ .ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ । 

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ  ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ । ਮੰਤਰੀ ਈ. ਟੀ .ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।ਖਬਰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News