ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

4973419
Total views : 5978634

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।


ਇਸ ਮੌਕੇ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨਿਤੀਸ਼ਾ ਨੇ 92 ਅੰਕਾਂ ਨਾਲ ਪਹਿਲਾ, ਭੂਮਿਕਾ ਨੇ 88.6 ਨਾਲ ਦੂਜਾ ਅਤੇ ਲੀਜਾ ਨੇ 87.2 ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਉਕਤ ਪ੍ਰੀਖਿਆ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆਂ ਨਤੀਜ਼ਾ 100 ਫ਼ੀਸਦੀ ਰਿਹਾ ਹੈ।
 ਇਸ ਮੌਕੇ ਸ: ਨਾਨਕ ਸਿੰਘ ਨੇ ਕੌਂਸਲ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਖ਼ਾਸ ਕਰਕੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਸਬੰਧਿਤ ਸਟਾਫ਼ ਨੂੰ ਵਧਾਈ ਦਿੰਦਿਆਂ ਉਕਤ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰਨਾਂ ਵਿਦਿਆਰਥਣਾਂ ਨੂੰ ਵੀ ਭਵਿੱਖ ’ਚ ਸਿਖ਼ਰਾਂ ਛੂਹਣ ਲਈ ਉਤਸ਼ਾਹਿਤ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News