ਭਲਕੇ 16 ਮਈ ਨੂੰ ਅੰਮ੍ਰਿਤਸਰ ‘ਚ ਗਰਜਣਗੇ ਕੇਜਰੀਵਾਲ !ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵਿਖੇ ਵੀ ਹੋਣਗੇ ਨਤਮਸਕ

4925540
Total views : 5914661

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ  ਭਲਕੇ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ।ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।

 ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ। ਪਾਰਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮ 6 ਵਜੇ ਸ਼ੁਰੂ ਹੋਣ ਵਾਲੇ ਰੋਡ ਸ਼ੋਅ ਦਾ ਹਿੱਸਾ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News