ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

4973402
Total views : 5978614

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ 
ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਤਰਸਿਕਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ  ਕੀਤੀ ਸੀ ਮੰਗ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ  ਵੀ ਪੜਤਾਲੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News