





Total views : 5977087







Total views : 5977087ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
