Total views : 5512800
Total views : 5512800
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਉਪਿੰਦਰਜੀਤ ਸਿੰਘ
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਆਈ.ਜੀ ਹੈਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਇੱਕ ਦਿਨ ਪਹਿਲਾਂ ਸ਼ਾਮ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ- ਸੂਬੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀਆਂ ਸੁਰੱਖਿਆ ਲਈ ਸੂਬੇ ਵਿੱਚ 24 ਘੰਟੇ ਮੁਸਤੈਦ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-