





Total views : 5619382








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-