ਐਕਸ਼ਨ ਮੋਡ ਵਿਚ ਅਕਾਲੀ ਦਲ; ਸੁਖਬੀਰ ਬਾਦਲ ਨੇ ਕਰਤਾ ਪਹਿਲੀ ਸਤੰਬਰ ਤੋ ਪੱਕੇ ਮੋਰਚੇ ਦਾ ਐਲਾਨ

4969890
Total views : 5974506

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

 ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ।

ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਇਕ ਇੰਚ ਜਮੀਨ ਵੀ ਕਿਸੇ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇਕ ਮਾਰਚ ਤੋਂ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੀ ਸ਼ੁਰੂਆਤ ਉਹ ਖ਼ੁਦ ਕਰਨਗੇ।

Share this News