ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੀ ਮੁੱਕੇਬਾਜੀ ’ਚ ਸਰਦਾਰੀ ਕਾਇਮ

4970218
Total views : 5974850

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਮੁੱਕੇਬਾਜ ਵਿਦਿਆਰਥੀ ਲੜਕਿਆਂ ਨੇ ਜ਼ਿਲ੍ਹਾ ਪੱਧਰ ’ਤੇ ਤਿੰਨੇ ਵਰਗਾਂ ’ਚ ਜਿੱਤਾਂ ਪ੍ਰਾਪਤ ਕੀਤੀਆਂ ਹਨ। ਸਕੂਲ ਵਿਦਿਆਰਥੀਆਂ ਨੇ ਉਮਰ ਵਰਗ 14, 17 ਅਤੇ 19 ਸਾਲ ’ਚ ਲਗਾਤਾਰ ਪਿਛਲੇ 25 ਸਾਲਾਂ ਤੋਂ ਬਾਕਸਿੰਗ ’ਚ ਜੇਤੂ ਰਹਿ ਕੇ ਸਕੂਲ ਦੀ ਸਰਦਾਰੀ ਨੂੰ ਕਾਇਮ ਰੱਖਿਆ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਕੂਲ ਖੇਡ ਮੁਖੀ ਸ: ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਬਾਕਸਿੰਗ ਹਾਲ ਵਿਖੇ ਸੈਸ਼ਨ 2025—26 ਦੇ ਲਗਾਤਾਰ 3 ਦਿਨ ਜ਼ਿਲ੍ਹਾ ਪੱਧਰੀ ਸਕੂਲ ਬਾਕਸਿੰਗ ਟੂਰਨਾਮੈਂਟ ਚੱਲਿਆ ਅਤੇ ਇਨ੍ਹਾਂ ਮੁਕਾਬਲਿਆਂ ’ਚੋਂ ਜ਼ਿਲ੍ਹੇ ਦੇ ਵੱਖ—ਵੱਖ ਸਕੂਲਾਂ ਤੋਂ ਆਏ ਬਾਕਸਿੰਗ ਖਿਡਾਰੀਆਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਬਾਕਸਿੰਗ ਕੋਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਉਕਤ ਵਰਗ ’ਚ ਬਾਕਸਿੰਗ ਦੇ ਖਿਡਾਰੀਆਂ ਲਗਾਤਾਰ ਪਿਛਲੇ 25 ਸਾਲਾਂ ਤੋਂ ਜੇਤੂ ਰਹਿ ਕੇ ਸਕੂਲ ਦੀ ਸਰਦਾਰੀ ਨੂੰ ਕਾਇਮ ਰੱਖਿਆ ਹੈ।ਇਸ ਮੌਕੇ ਰਾਜਬਿੰਦਰ ਸਿੰਘ ਸੰਧੂ ਅਤੇ ਸ਼ਰਨਜੀਤ ਸਿੰਘ ਭੰਗੂ ਵੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News