ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਹੀ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵਾਂਗਾ ਪੇਸ਼’ -ਮੁੱਖ ਮੰਤਰੀ ਭਗਵੰਤ ਮਾਨ

4968968
Total views : 5973498

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਜਥੇਦਾਰ ਵਲੋਂ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, “ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ। ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ।

ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ.. 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ..ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ..ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ ..ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ

Share this News