





Total views : 5973485







Total views : 5973485ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਦਇਆ ਸਿੰਘ
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਮਿਤੀ 09-02-2026 ਨੂੰ ਤਰਨ ਤਾਰਨ ਸ਼ਹਿਰ ਦੀ ਹਦੂਦ ਅੰਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸੇ ਵੀ ਤਰ੍ਹਾਂ ਦੇ ਹੈਵੀ ਮੋਟਰ ਵਹੀਕਲਾਂ ਦੇ ਦਾਖ਼ਲੇ ਅਤੇ ਹਲਚਲ ’ਤੇ ਮੁਕੰਮਲ ਪਾਬੰਦੀ ਹੋਵੇਗੀ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਵਿੱਚ ਮਿਤੀ 09-02-2026 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਪੁਲਿਸ ਲਾਈਨਜ਼ ਤਰਨ ਤਾਰਨ ਤੱਕ ਕੱਢੀ ਜਾ ਰਹੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਈ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
