





Total views : 5841698







Total views : 5841698ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ:ਪੀ:ਜੀ, ਪੈਟਰੋਲ/ਡੀਜਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।ਡਿਪਟੀ ਕਮਿਸ਼ਨਰ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਲਾਬਜਾਰੀ ਜਾਂ ਜਮਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਮਾਂਖੋਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 67 ਗੈਸ ਏਜੰਸੀਆਂ ਅਤੇ 303 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿੱਚ ਕਿਤੇ ਵੀ ਕੋਈ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦੀ ਸਪਲਾਈ ਲਗਾਤਾਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਵਿੱਚ ਕਮੀ ਆਈ ਹੈ ਅਤੇ ਇਸ ਨੂੰ ਵੀ ਛੇਤੀ ਹੀ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਗੈਸ ਏਜੰਸੀ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਹੀ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਦੀ ਕੋਈ ਵੀ ਸਮੱਸਿਆ ਨਹੀਂ ਹੈ ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਜਮਾਂਖੋਰੀ ਤੋਂ ਬਚਣ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਪ੍ਰਸਾਸ਼ਨ ਨਾਲ ਸੰਪਰਕ ਕਰਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਸ੍ਰੀਮਤੀ ਹਰਵਿੰਦਰ ਕੌਰ, ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲ ਮੈਨੇਜਰ ਯਸ਼ ਪਾਠਕ, ਮੈਨੇਜਰ ਅੰਕਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਗੈਸ ਏੰਜਸੀਆਂ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦੇ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-