





Total views : 5973434







Total views : 5973434ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫਸਰ ਮੋਗਾ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਚੱਕ ਕਨੀਆਂ ਖ਼ੁਰਦ ਦੇ ਰਹਿਣ ਵਾਲੇ ਮਨੋਹਰ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ।

ਜਾਣਕਾਰੀ ਮੁਤਾਬਕ ਮਨੋਹਰ ਸਿੰਘ ਦਾ ਪੁੱਤਰ ਆਸਟ੍ਰੇਲੀਆ ਵਿਚ ਰਹਿੰਦਾ ਹੈ ਅਤੇ ਪਰਿਵਾਰ ਦੀ ਕਰੀਬ 13 ਕਿੱਲੇ ਜ਼ਮੀਨ ਦੀ ਤਕਸੀਮ ਸੰਬੰਧੀ ਕੇਸ ਡੀ.ਆਰ.ਓ ਦੇ ਰੀਡਰ ਕੋਲ ਚੱਲ ਰਿਹਾ ਸੀ। ਦੋਸ਼ ਹੈ ਕਿ ਕੇਸ ਦਾ ਨਿਪਟਾਰਾ ਜਲਦੀ ਕਰਵਾਉਣ ਦੇ ਬਦਲੇ ਰੀਡਰ ਦਵਿੰਦਰ ਪਾਲ ਨੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਫਿਲਹਾਲ ਵਿਜ਼ਿਲੈਂਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
