ਪੰਜਾਬ ਸਰਕਾਰ ਨੇ ਬੇਨਯਿਮੀਆਂ ਕਰਨ ਵਾਲੇ 17 ਪੰਚਾਇਤ ਸਕੱਤਰ ਇਕੋ ਹੱਲੇ ਕੀਤੇ ਮੁਅੱਤਲ

4968916
Total views : 5973430

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਪਟਿਆਲਾ /ਬਾਰਡਰ ਨਿਊਜ ਸਰਵਿਸ 

ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ 17 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦਾ ਹੈਡ ਕੁਆਰਟਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ (ਡੀਡੀਪੀਓ) ਦਫ਼ਤਰ ਪਟਿਆਲਾ ਬਣਾਇਆ ਗਿਆ ਹੈ।

ਮੁਅੱਤਲੀ ਦੌਰਾਨ ਉਕਤ ਪੰਚਾਇਤ ਸਕੱਤਰ ਗੁਜਾਰਾ ਭੱਤਾ ਲੈਣ ਲਈ ਪਹਿਲਾਂ ਸ਼ਰਟੀਫਿਕੇਟ ਜ਼ਮਾਂ ਕਰਵਾਉਣਗੇ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹ ਕਾਰਵਾਈ ਉਕਤ ਪੰਚਾਇਤ ਸਕੱਤਰਾਂ ਵੱਲੋਂ ਬਿਨਾ ਆਗਿਆ ਤੋਂ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਦੇ ਦੋਸ਼ਾਂ ਹੇਠ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News