ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਇਆ ਗਿਆ ਫਾਰਮੇਸੀ, ਫਿਜੀਓਥੈਰਪੀ ਅਤੇ ਨਰਸਿੰਗ ਵਿੱਚ ਦਾਖਲੇ ਲਈ ਐਂਟਰੈਂਸ ਟੈਸਟ

4913779
Total views : 5896472

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ 

ਖਾਲਸਾ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਫਾਰਮੇਸੀ, ਫਿਜੀਓਥੈਰਪੀ ਅਤੇ ਨਰਸਿੰਗ ਵਿੱਚ ਦਾਖਲੇ ਲਈ ਐਂਟਰੈਂਸ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ। ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤੇ ਕਰਵਾਏ ਗਏ ਉਕਤ ਟੈਸਟ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਖਾਲਸਾ ਯੂਨੀਵਰਸਿਟੀ ਪ੍ਰਤੀ ਆਪਣਾ ਭਰੋਸਾ ਜਤਾਇਆ।


ਇਸ ਮੌਕੇ ਡਾ. ਮਹਿਲ ਸਿੰਘ ਨੇ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ ਅਤੇ ਅਕਾਡਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਮੌਜੂਦਗੀ ਚ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਟੈਸਟ ਦੇ ਆਯੋਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਲਈ ਰਜਿਸਟ੍ਰੇਸ਼ਨ ਡੈਸਕ, ਹੈਲਪ ਡੈਸਕ, ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ ਅਤੇ ਮੈਡੀਕਲ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪ੍ਰੀਖਿਆ ਕੇਂਦਰਾਂ ‘ਤੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਡਾ. ਮਹਿਲ ਸਿੰਘ ਦੀ ਹਾਜ਼ਰੀ ਚ ਡਾ. ਧਵਨ ਅਤੇ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ਤੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਰੁਜ਼ਗਾਰਮੁਖੀ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਐਂਟਰੈਂਸ ਟੈਸਟ ਰਾਹੀਂ ਯੋਗ ਅਤੇ ਹੁਨਰਮੰਦ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਉਚਿਤ ਮੰਚ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਐਂਟਰੈਂਸ ਟੈਸਟ ਦੇ ਨਤੀਜੇ ਜਲਦ ਹੀ ਜਾਰੀ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਕਾਊਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News