





Total views : 5949150







Total views : 5949150ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ।
ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ। ਕੱਲ੍ਹ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ।ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
–
