





Total views : 5973342







Total views : 5973342ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ।
ਪੁਲਿਸ ਅਨੁਸਾਰ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਿਸ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਿਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


