ਅੰਮ੍ਰਿਤਸਰ ਬੰਦ ਦੌਰਾਨ ਪੁਲਿਸ ਮੁਲਾਜਮ ਦੀ ਮੌਤ ! ਆਵਾਜਾਈ ਬੰਦ ਰੱਖਣ ਲਈ ਬੰਨੇ ਰੱਸੇ ਨਾਲ ਪੁਲਿਸ ਮੁਲਾਜਮ ਦੀ ਐਕਟਿਵਾ ਟਕਰਾਉਣ ਨਾਲ ਵਾਪਰਿਆ ਹਾਦਸਾ

4925627
Total views : 5914766

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਅੰਮ੍ਰਿਤਸਰ ਵਿਖੇ ਬੰਦ ਦੌਰਾਨ ਭੰਡਾਰੀ ਪੁੱਲ ‘ਤੇ ਅੱਜ ਦਿੱਤੇ ਜਾ ਧਰਨੇ ਦੌਰਾਨ ਇਕ ਪੁਲਿਸ ਮੁਲਾਜਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਲਾਜ਼ਮ ਬਟਾਲਾ ਨਾਲ ਸੰਬੰਧਿਤ ਹੈ, ਜੋ ਆਈ.ਆਰ.ਪੀ. ਦਾ ਮੁਲਾਜ਼ਮ ਹੈ ਅਤੇ ਇੱਥੇ ਡਿਊਟੀ ਕਰ ਰਿਹਾ ਸੀ। ਅੱਜ ਅਚਾਨਕ ਉਸ ਨੂੰ ਫੋਨ ਆਇਆ ਕਿ ਉਸਦੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਜਦੋਂ ਉਹ ਕਾਹਲੀ ’ਚ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਘਰ ਨੂੰ ਜਾਣ ਲੱਗਾ ਤਾਂ ਉਸਦੀ ਐਕਟਿਵਾ ਰਸਤੇ ’ਚ ਸਲਿਪ ਹੋ ਗਈ ਅਤੇ ਉਸਦਾ ਸਿਰ ਜ਼ਮੀਨ ’ਤੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਮੱਦੇਨਜ਼ਰ ਭੰਡਾਰੀ ਪੁਲ ‘ਤੇ ਆਵਾਜਾਈ ਰੋਕਣ ਲਈ ਰੱਸਾ ਬੰਨ੍ਹਿਆ ਗਿਆ ਸੀ। ਐਕਟਿਵਾ ‘ਤੇ ਸਵਾਰ ਰਣਬੀਰ ਸਿੰਘ ਨੂੰ ਇਹ ਰੱਸਾ ਨਜ਼ਰ ਨਾ ਆ ਸਕਿਆ ਅਤੇ ਤੇਜ਼ੀ ਨਾਲ ਅੱਗੇ ਵਧਦੇ ਸਮੇਂ ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਏ।ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫੌਰੀ ਤੌਰ ‘ਤੇ ਸਿਵਲ ਹਸਪਤਾਲ ਅੰਮ੍ਰਿਤਸਰ ਪਹੁੰਚਾਇਆ। ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪੁਲ ‘ਤੇ ਰੱਸਾ ਲਗਾਉਣ ਸਮੇਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਜਾਂ ਨਹੀਂ ਅਤੇ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੀ ਕਾਰਵਾਈ ਬਣਦੀ ਹੈ। ਇਸ ਦਰਦਨਾਕ ਹਾਦਸੇ ਨੇ ਪੰਜਾਬ ਬੰਦ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News