ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਅਚਨਚੇਤ ਦੌਰਾ

4925752
Total views : 5914917

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

ਅੱਜ ਸ੍ਰੀਮਤੀ ਜਤਿੰਦਰ ਕੌਰਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਅੰਮ੍ਰਿਤਸਰ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰਨੇ ਸ੍ਰੀ ਅਮਰਦੀਪ ਸਿੰਘ ਬੈਂਸਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰਦੇ ਨਾਲ ਅੱਜ ਕੇਂਦਰੀ ਜੇਲ੍ਹਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦੀ ਭਲਾਈਸਿਹਤ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣਾ ਅਤੇ ਇਹ ਜਾਣਨਾ ਸੀ ਕਿ ਕੀ ਉਨ੍ਹਾਂ ਨੂੰ ਆਪਣੀ ਕੈਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਜਾਂ ਸ਼ਿਕਾਇਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਨਿਰੀਖਣ ਦੌਰਾਨ ਜੇਲ੍ਹ ਸੁਪਰਡੈਂਟ ਸ੍ਰੀ ਰਾਜੀਵ ਕੁਮਾਰ ਅਰੋੜਾ ਅਤੇ ਹੋਰ ਜੇਲ੍ਹ ਅਧਿਕਾਰੀ ਮੌਜੂਦ ਸਨ। ਜੇਲ੍ਹ ਵਿੱਚ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਦੀ ਭਲਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।

ਦੌਰੇ ਦੌਰਾਨ ਜੇਲ੍ਹ ਦੇ ਲੰਗਰ ਹਾਲ (ਰਸੋਈ) ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਭੋਜਨ ਦੀ ਜਾਂਚ ਕੀਤੀ ਗਈ ਅਤੇ ਭੋਜਨ ਦੀ ਗੁਣਵੱਤਾਸਫ਼ਾਈ ਅਤੇ ਤਿਆਰੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕੈਦੀਆਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਾਫ਼-ਸੁਥਰਾਪੌਸ਼ਟਿਕ ਅਤੇ ਉੱਚ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਇਆ ਜਾਵੇ।ਡਿਊਟੀ ਤੇ ਤਾਇਨਾਤ ਮੈਡੀਕਲ ਅਫ਼ਸਰ ਨੂੰ ਮੌਕੇ ਤੇ ਬੁਲਾ ਕੇ ਕੈਦੀਆਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਅਤੇ ਸਿਹਤ ਸੰਭਾਲ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।

ਦੌਰੇ ਦੌਰਾਨ ਵਿਸ਼ੇਸ਼ ਸੁਰੱਖਿਆ ਸੈੱਲਜਿੱਥੇ ਖ਼ਤਰਨਾਕ ਅਤੇ ਉੱਚ ਜੋਖਮ ਵਾਲੇ ਕੈਦੀਆਂ ਨੂੰ ਰੱਖਿਆ ਜਾਂਦਾ ਹੈਦਾ ਵੀ ਨਿਰੀਖਣ ਕੀਤਾ ਗਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਅੰਮ੍ਰਿਤਸਰ-ਕਮ-ਚੇਅਰਪਰਸਨਡੀ.ਐਲ.ਐੱਸ.ਏ.ਅੰਮ੍ਰਿਤਸਰ ਨੇ ਉੱਥੇ ਬੰਦ ਕੈਦੀਆਂ ਨਾਲ ਖੁਦ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਭਲਾਈ ਅਤੇ ਸਮੁੱਚੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਕੈਦੀਆਂ ਦੇ ਸਬੰਧਤ ਅਦਾਲਤੀ ਕੇਸਾਂ ਦੀ ਸਥਿਤੀ ਬਾਰੇ ਵੀ ਪੁੱਛਗਿੱਛ ਕੀਤੀ ਗਈ ਅਤੇ ਇਹ ਵੀ ਜਾਣਿਆ ਗਿਆ ਕਿ ਕੀ ਉਨ੍ਹਾਂ ਨੂੰ ਆਪਣੇ ਕਾਨੂੰਨੀ ਮਾਮਲਿਆਂ ਜਾਂ ਹੋਰ ਕਿਸੇ ਮਾਮਲੇ ਸਬੰਧੀ ਕੋਈ ਮੁਸ਼ਕਲ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਦੀਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਜਿੱਥੇ ਲੋੜ ਮਹਿਸੂਸ ਹੋਈਉੱਥੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਾਰੇ ਕੈਦੀਆਂ ਦੀ ਸਿਹਤਭਲਾਈਮਾਣ-ਸਨਮਾਨ ਅਤੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਰੱਖਿਆ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਹ ਦੌਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵੱਲੋਂ ਹਿਰਾਸਤ ਵਿੱਚ ਮੌਜੂਦ ਵਿਅਕਤੀਆਂ ਨੂੰ ਇਨਸਾਫ਼ ਤੱਕ ਪਹੁੰਚਮੁਫ਼ਤ ਕਾਨੂੰਨੀ ਸਹਾਇਤਾ ਅਤੇ ਮਨੁੱਖੀ ਵਿਹਾਰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

==-

Share this News