ਵਿਜੀਲੈਂਸ ਬਿਊਰੋ ਪੰਜਾਬ ਦਾ ਮਾਰਚ 2022 ਤੋ ਜੁਲਾਈ 2026 ਤੱਕ ਦਾ ਲੇਖਾਜੋਖਾ ! ਰਿਸ਼ਵਤਖੋਰੀ ਦੇ 1091 ਮਾਮਲੇ ਦਰਜ ਕਰਕੇ 1138 ਮੁਲਜਮ ਕੀਤੇ ਗ੍ਰਿਫਤਾਰ

4969118
Total views : 5973659

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ  ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News