ਬੀ.ਬੀ.ਕੇ. ਡੀ.ਏ.ਵੀ. ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ. ਪ੍ਰੀਖਿਆਵਾਂ ਵਿਚ ਹਾਸਿਲ ਕੀਤਾ ਪਹਿਲਾ ਸਥਾਨ

4947988
Total views : 5948358

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਨਾਲ ਯੂਨੀਵਰਸਿਟੀ ਪੱਧਰ’ ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਐੱਮ.ਏ.ਜੇ.ਐਮ.ਸੀ. ਸਮੈਸਟਰ ਚੌਥੇ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 8.15 ਸੀ.ਜੀ.ਪੀ.ਏ. ਹਾਸਿਲ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।


ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਗੁਰਪ੍ਰੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਸਭ ਨੂੰ ਨਿਰੰਤਰ ਉੱਤਮਤਾ ਵੱਲ ਵਧਣ ਅਤੇ ਸੰਸਥਾ ਦੀ ਅਕਾਦਮਿਕ ਮਾਣ-ਮਰਯਾਦਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।
ਸ੍ਰੀਮਤੀ ਕਮਾਯਨੀ ਆਨੰਦ, ਡੀਨ, ਅਕਾਦਮਿਕ ਅਤੇ ਡਾ. ਪ੍ਰਿਯੰਕਾ ਬੱਸੀ, ਮੁਖੀ, ਪੀ.ਜੀ. ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਨੇ ਵੀ ਇਸ ਹੋਣਹਾਰ ਵਿਦਿਆਰਥਣ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਅਸ਼ੀਰਵਾਦ ਦਿੱਤੇ।.

 

 

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News