





Total views : 5948332







Total views : 5948332ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇਨਫਲੂਐਂਸਰ Mad Sandhu (ਮਧੂਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਏਡੀਸੀਪੀ ਸਿਟੀ 2 ਸ੍ਰੀ ਸਿਰੀਵੇਨੇਲਾ ਨੇ ਦੱਸਿਆ ਕਿ ਲੁਹਾਰਕਾ ਰੋਡ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਮੀਡੀਆ ਇਨਫਲੂਐਂਸਰ ਮੈਡ ਸੰਧੂ ’ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਪੁਲੀਸ ਨੂੰ ਇਸ ਸਬੰਧ ਵਿੱਚ ਕੁਝ ਲੀਡ ਮਿਲੀ ਹੈ, ਜਿਸ ਤੋਂ ਬਾਅਦ ਪੁਲੀਸ ਵੱਲੋਂ ਅਣਪਛਾਤੇ ਹਮਲਾਵਰਾਂ ਨੂੰ ਕਾਬੂ ਕਰਨ ਲਈ ਸਰਗਰਮੀ ਨਾਲ ਮੁਹਿੰਮ ਵਿੱਢੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-