ਦੁੱਖਦਈ ਖਬਰ ! ਬਾਬਾ ਬੁੱਢਾ ਜੀ ਦਾ ਮੇਲਾ ਵੇਖਣ ਜਾ ਰਹੇ ਤਿੰਨ ਨਬਾਲਗਾਂ ਦੀ ਸੜਕ ਹਦਸੇ ‘ਚ ਮੌਤ ਮੇਲਾ ਵੇਖਣ ਦੀ ਤਾਂਘ ਬਣੀ ਆਖਰੀ ਸਫਰ

4948913
Total views : 5949558

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

 

 

ਇਕੱਤਰ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਭਿੱਖੀਵਿੰਡ-ਅੰਮ੍ਰਿਤਸਰ ਰੋਡ ਸਥਿਤ ਬੀ.ਐਸ.ਐਫ਼. ਹੈੱਡਕਵਾਟਰ ਦੇ ਨਜ਼ਦੀਕ ਹੋਇਆ, ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਈ, ਜਿਸ ਵਿਚ ਤਿੰਨ ਨਾਬਾਲਗ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਮੋੜ ਕਲੋਨੀ ਭਿਖੀਵਿੰਡ, ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆ ਕਲਾਂ ਵਜੋਂ ਹੋਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News