





Total views : 5950781







Total views : 5950781ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਨਵ-ਨਿਯੁਕਤ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਦੀ ਮੌਜੂਦਾ ਸਥਿਤੀ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਵੀ ਉਚੇਚੇ ਤੌਰ ‘ਤੇ ਮੌਜੂਦ ਸਨ।
ਮੁਲਾਕਾਤ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ, ਆਪਸੀ ਸਦਭਾਵਨਾ ਅਤੇ ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਨੋਰਥ ਪੰਜਾਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣਾ ਹੈ, ਜਿਸ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
