





Total views : 5973026







Total views : 5973026ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰ ਲਈ ਹੈ। ਹਲਕਾ ਭੁਲੱਥ ਦੇ ਕਸਬੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ। ਘਰ ਵਾਪਸੀ ਉਪਰੰਤ ਉਨ੍ਹਾਂ ਨੂੰ ਹਲਕਾ ਭੁਲੱਥ ਦਾ ਇੰਚਾਰਜ ਬਣਾਇਆ ਗਿਆ।
ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਚੱਲ ਰਹੇ ਮੱਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ ‘ਪੁਨੀਰ ਸੁਰਜੀਤ’ ਨਾਲ ਚੱਲ ਰਹੇ ਸਨ। ਹਾਲਾਂਕਿ, ਹੁਣ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਦੀ ਕਰਵਾਈ ਗਈ ਇਸ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨੂੰ ਪਾਰਟੀ ਪ੍ਰਧਾਨ ਦੀ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ ਵਿੱਚ ਇੱਕ ਵੱਡੀ ਸਫ਼ਲਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਦੂਰਅੰਦੇਸ਼ ਨੇਤਾ ਦੱਸਿਆ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਦਿਆਂ ਉਨ੍ਹਾਂ ਵੱਲੋਂ ਚਲਾਈ ਗਈ ‘ਨੰਨ੍ਹੀ ਛਾਂ’ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਨੂੰ ਉੱਜੜਨ ਤੋਂ ਬਚਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
