ਵਿਆਹ ਵੇਖਕੇ ਪ੍ਰਤ ਰਹੇ ਪ੍ਰੀਵਾਰ ਨਾਲ ਵਾਪਰਿਆ ਭਾਣਾਂ ! ਸੜਕ ਹਾਦਸੇ ‘ਚ 3 ਬੱਚਿਆ ਸਮੇਤ 5 ਦੀ ਮੌਤ 12 ਜਖਮੀ

4968552
Total views : 5973027

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਫਾਜ਼ਿਲਕਾ/ਬਾਰਡਰ ਨਿਊਜ ਸਰਵਿਸ

ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਥੇਹ ਕਲੰਦਰ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਪਿਕਅੱਪ ਗੱਡੀ ਅਤੇ ਕਲੂਜ਼ਰ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋਈ ਦੱਸੀ ਜਾ ਰਹੀ ਹੈ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 12  ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 

ਮਿਲੀ ਜਾਣਕਾਰੀ ਅਨੁਸਾਰ, ਪਰਿਵਾਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਲੂਜ਼ਰ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਕਿਸੇ ਸਮੇਂ ਟੋਲ ਪਲਾਜ਼ਾ ਰਹੇ ਸਥਾਨ ਦੇ ਨੇੜੇ ਪਿਕਅੱਪ ਨਾਲ ਗੱਡੀ ਦੀ ਭਿਆਨਕ ਟੱਕਰ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਕਲੂਜ਼ਰ ਗੱਡੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਕਲੂਜ਼ਰ ਗੱਡੀ ‘ਚ ਸਵਾਰ ਇਕ ਪਰਿਵਾਰ ਪਿੰਡ ਕਰਨੀਖੇੜਾ ਤੋਂ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਜਲਾਲਾਬਾਦ ਦੇ ਪਿੰਡ ਟਿਵਾਣਾ ਲਈ ਜਾਂ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪਿੰਡ ਥੇਹ ਕਲੰਦਰ ਨੇੜੇ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ ਅਤੇ ਕਲੁਜਰ ਗੱਡੀ ਬੂਰੀ ਤਰ੍ਹਾਂ ਨਾਲ ਖ਼ਤਮ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕਾਰਵਾਈ ਕੀਤੀ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-

Share this News