Total views : 5973639

Total views : 5973639ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਨਾਬਾਲਗ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ, 102 ਜ਼ਿੰਦਾ ਕਾਰਤੂਸ, 38.962 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਅਤੇ 800 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਕਸ਼ ਖੱਤਰੀ ਵਾਸੀ ਪਿੰਡ ਘਨੁਪੁਰ ਕਾਲੇ ਅੰਮ੍ਰਿਤਸਰ, ਗੁਰਮੀਤ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ ਅੰਮ੍ਰਿਤਸਰ, ਮਨਦੀਪ ਸਿੰਘ ਵਾਸੀ ਨੂਰਪੁਰ ਬੇਟ, ਲੁਧਿਆਣਾ, ਵਿਸ਼ਾਲਦੀਪ ਸਿੰਘ ਵਾਸੀ ਗੰਡੀਵਿੰਡ ਤਰਨ ਤਾਰਨ ਅਤੇ ਗੁਰਦਿੱਤ ਸਿੰਘ ਤੇ ਵਿਸ਼ਾਲ ਦੋਵੇਂ ਵਾਸੀ ਚਵਿੰਡਾ ਕਲਾਂ ਅੰਮ੍ਰਿਤਸਰ ਵਜੋਂ ਹੋਈ ਹੋਈ। ਇਸ ਤੋਂ ਇਲਾਵਾ ਪੁਲਿਸ ਨੇ ਉਕਤ ਮੁਲਜ਼ਮਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਦਾ ਪ੍ਰਬੰਧ ਕਰ ਰਹੇ ਸਨ ਅਤੇ ਉਕਤ ਮੁਲਜ਼ਮਾਂ ਰਾਹੀਂ ਇਨ੍ਹਾਂ ਨੂੰ ਅੱਗੇ ਹੋਰ ਅਪਰਾਧਕ ਅਨਸਰਾਂ ਨੂੰ ਸਪਲਾਈ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਨੂੰ ਖ਼ਤਮ ਕੀਤਾ ਜਾ ਸਕੇ।
ਡੀਜੀਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚੱਲ ਰਹੇ ਵਿਸ਼ੇਸ਼ ਅਪਰੇਸ਼ਨ ਦੌਰਾਨ 109 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਸਰਹੱਦੀ ਖੇਤਰ ਵਿੱਚ ਚੱਲ ਰਹੇ ਵਿਸ਼ੇਸ਼ ਅਪਰੇਸ਼ਨ ਦੌਰਾਨ 109 ਸ਼ੱਕੀ ਵਿਅਕਤੀ ਹਿਰਾਸਤ ‘ਚ ਲਏ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਆਈਜੀਪੀ ਗੁਰਪ੍ਰੀਤ ਭੁੱਲਰ

ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਦੌਰਾਨ ਪੂਰੇ ਸਰਹੱਦੀ ਖੇਤਰ ਵਿੱਚ ਲਗਾਤਾਰ ਵਿਸ਼ੇਸ਼ ਨਾਕੇ ਲਾਉਣ ਦੇ ਨਾਲ-ਨਾਲ ਬੀਐੱਸਐੱਫ ਬਟਾਲੀਅਨਾਂ ਨਾਲ ਸਾਂਝੇ ਤਲਾਸ਼ੀ ਅਭਿਆਨ ਚਲਾਏ ਗਏ।
ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡੀਆਂ ਬਰਾਮਦਗੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੇ ਇਲਾਕੇ ਵਿੱਚ ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਟੀਮ ਨੇ ਅੱਡਾ ਭਿੰਡੀ ਸੈਦਾਂ ਵਿਖੇ ਬਿਨਾਂ ਨੰਬਰ ਵਾਲੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਮਨਦੀਪ ਸਿੰਘ ਅਤੇ ਵਿਸ਼ਾਲਦੀਪ ਸਿੰਘ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਥਾਣਾ ਲੋਪੋਕੇ ਦੀਆਂ ਟੀਮਾਂ ਨੇ ਬੀਐੱਸਐੱਫ ਨਾਲ ਸਾਂਝੇ ਅਪਰੇਸ਼ਨ ਦੌਰਾਨ ਪਿੰਡ ਸਿੱਧਵਾਂ ਨਹਿਰ ਨੇੜਿਓਂ ਲਕਸ਼ ਖੱਤਰੀ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਕਾਬੂ ਕਰਕੇ 4.992 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਉਨ੍ਹਾਂ ਦਾ ਹੀਰੋ ਐੱਚਐੱਫ ਡੀਲਕਸ ਮੋਟਰਸਾਈਕਲ ਜ਼ਬਤ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਪੁਲੀਸ ਟੀਮਾਂ ਨੇ ਪੱਧਰੀ ਨਹਿਰ ਦੇ ਪੁਲ ਨੇੜੇ ਨਾਕਾ ਲਗਾ ਕੇ ਗੁਰਦਿੱਤ ਸਿੰਘ ਅਤੇ ਵਿਸ਼ਾਲ ਨੂੰ 4 ਕਿਲੋ ਹੈਰੋਇਨ ਅਤੇ 800 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰ ਲਿਆ।
ਆਈਜੀਪੀ ਨੇ ਦੱਸਿਆ ਕਿ ਥਾਣਾ ਅਜਨਾਲਾ ਵਿੱਚ ਗਸ਼ਤ ਕਰ ਰਹੀਆਂ ਟੀਮਾਂ ਨੇ ਪਿੰਡ ਗੁੱਜਰਪੁਰਾ ਨੇੜੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਦਾ ਪਿੱਛਾ ਕਰਦਿਆਂ ਗੁਰਮੀਤ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਿੱਟ ਬੈਗ ਵਿੱਚੋਂ 3 ਕਿਲੋ ਹੈਰੋਇਨ, ਤਿੰਨ ਪਿਸਤੌਲ—ਜਿਨ੍ਹਾਂ ਵਿੱਚ ਇੱਕ .30 ਬੋਰ ਅਤੇ ਦੋ 9 ਐੱਮਐੱਮ ਸ਼ਾਮਲ ਹਨ—ਸਮੇਤ ਪੰਜ ਮੈਗਜ਼ੀਨ ਅਤੇ 90 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਥਾਣਾ ਜੰਡਿਆਲਾ ਅਧੀਨ ਹਵੇਲੀ ਨੇੜੇ ਲਗਾਏ ਗਏ ਹਾਈ-ਟੈੱਕ ਨਾਕੇ ‘ਤੇ ਪੁਲੀਸ ਨੇ ਇੱਕ ਕਾਰ ਨੂੰ ਰੋਕ ਕੇ ਵਾਹਨ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸਾਂਝੇ ਸਰਹੱਦੀ ਤਲਾਸ਼ੀ ਅਭਿਆਨਾਂ ਦੌਰਾਨ ਚਾਰ ਵੱਡੀਆਂ ਅਣ-ਕਲੇਮਡ ਰਿਕਵਰੀਆਂ (ਬਰਾਮਦਗੀਆਂ) ਹੋਈਆਂ ਹਨ, ਜਿਨ੍ਹਾਂ ਵਿੱਚ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਹੇਤਮਪੁਰ ਦੇ ਖੇਤਾਂ ਵਿੱਚੋਂ ਅੱਠ ਮੈਗਜ਼ੀਨਾਂ ਸਮੇਤ ਚਾਰ ਜ਼ਿਗਾਨਾ ਪਿਸਤੌਲ, ਥਾਣਾ ਲੋਪੋਕੇ ਅਧੀਨ ਬਹਿਰੀਵਾਲ ਪੁਲ-ਸ਼ਹੂਰਾ ਸੜਕ ‘ਤੇ ਲਾਵਾਰਿਸ ਹਾਲਤ ਵਿੱਚ ਪਈ 5 ਕਿਲੋ ਹੈਰੋਇਨ, ਥਾਣਾ ਘਰਿੰਡਾ ਅਧੀਨ ਬਾਰਡਰ ਆਊਟਪੋਸਟ (ਬੀਓਪੀ) ਦਾਓਕੇ ਨੇੜੇ ਡਰੋਨ ਦੀ ਹਲਚਲ ਤੋਂ ਬਾਅਦ 4.970 ਕਿਲੋ ਹੈਰੋਇਨ ਅਤੇ ਥਾਣਾ ਘਰਿੰਡਾ ਅਧੀਨ ਪਿੰਡ ਧੋਦੇਵਿੰਡ ਦੇ ਖੇਤਾਂ ਵਿੱਚੋਂ 5 ਕਿਲੋ ਹੈਰੋਇਨ ਦੀ ਬਰਾਮਦਗੀ ਸ਼ਾਮਲ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ, ਥਾਣਾ ਅਜਨਾਲਾ ਅਤੇ ਥਾਣਾ ਭਿੰਡੀ ਸੈਦਾਂ ਵਿਖੇ ਨੌਂ ਵੱਖ-ਵੱਖ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-