ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

4969634
Total views : 5974212

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


 ਚਮਕੌਰ ਸਾਹਿਬ /ਬਾਰਡਰ ਨਿਊਜ ਸਰਵਿਸ 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਇੱਥੋਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ ਵਿਖੇ ਤਾਇਨਾਤ ਸੁਪਰਡੈਂਟ ਗੁਰਮੁੱਖ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਕਾਰਵਾਈ ਵਿਜੀਲੈਂਸ ਬਿਊਰੋ ਰੂਪਨਗਰ ਦੀ ਟੀਮ ਵੱਲੋਂ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਮਲ ’ਚ ਲਿਆਂਦੀ ਗਈ। ਸ਼ਿਕਾਇਤਕਰਤਾ ਦਮਨਜੀਤ ਸਿੰਘ ਪਿੰਡ ਕੋਟਲੀ ਨੇ ਦੱਸਿਆ ਕਿ ਉਹ ਆਪਣੀ ਖੇਤੀਬਾੜੀ ਵਾਲੀ ਜ਼ਮੀਨ ਦੀ ਵਾਹੀ ਕਰਦਾ ਹੈ ਅਤੇ ਉਸ ਦੀ ਜ਼ਮੀਨ ਨਾਲ ਪਿੰਡ ਦੀ ਥੋੜ੍ਹੀ ਜਿਹੀ ਸ਼ਾਮਲਾਟ ਜ਼ਮੀਨ ਲੱਗਦੀ ਹੈ।

ਉਸ ਨੇ ਦੱਸਿਆ ਕਿ ਸ਼ਾਮਲਾਟ ਜ਼ਮੀਨ ’ਤੇ ਕੋਈ ਕਬਜ਼ਾ ਨਹੀਂ ਸੀ, ਸਗੋਂ ਸਿਰਫ਼ ਸਫ਼ਾਈ ਰੱਖਣ ਦੇ ਮਕਸਦ ਨਾਲ ਉਸ ਦੀ ਵਾਹੀ ਕੀਤੀ ਜਾ ਰਹੀ ਸੀ।ਦਮਨਜੀਤ ਸਿੰਘ ਅਨੁਸਾਰ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਬੀਡੀਪੀਓ ਦਫ਼ਤਰ ਵਿਖੇ ਉਸ ਖ਼ਿਲਾਫ਼ ਸ਼ਾਮਲਾਟ ਜ਼ਮੀਨ ਵਹਾਉਣ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ। ਜਦੋਂ ਉਹ ਇਸ ਮਾਮਲੇ ਸਬੰਧੀ ਦਫ਼ਤਰ ’ਚ ਤਾਇਨਾਤ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਮਿਲਿਆ ਤਾਂ ਸੁਪਰਡੈਂਟ ਨੇ ਇਸ ਸ਼ਿਕਾਇਤ ਨੂੰ ਰਫ਼ਾ-ਦਫ਼ਾ ਕਰਨ ਬਦਲੇ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸ ਬਾਰੇ ਦਮਨਜੀਤ ਸਿੰਘ ਨੇ ਤੁਰੰਤ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਰੂਪਨਗਰ ਨੂੰ ਦਿੱਤੀ।

ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਟੀਮ ਨੇ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਜਾਲ ਵਿਛਾਇਆ ਅਤੇ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ। ਵਿਜੀਲੈਂਸ ਟੀਮ ਵੱਲੋਂ ਮੁਲਜ਼ਮ ਸੁਪਰਡੈਂਟ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ- 

Share this News