





Total views : 5975101







Total views : 5975101ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵੱਲੋਂ ਬੀਤੇ ਦਿਨ ਐੱਸ.ਡੀ.ਐੱਮ ਕੰਪਲੈਕਸ, ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ ਤਰਨ ਤਾਰਨ ਅਮਨਪ੍ਰੀਤ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੇਵਾ ਕੇਂਦਰ ਦਾ ਜਾਇਜ਼ਾ ਲਿਆ ਅਤੇ ਉਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਵੱਖ-ਵੱਖ ਦਫਤਰਾਂ ਅਤੇ ਸੇਵਾ ਕੇਂਦਰ ਦੇ ਕੰਮ ਦਾ ਕੀਤਾ ਨਿਰੀਖਣ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਰੈੱਡ ਕਰਾਸ ਦਫ਼ਤਰ ਦੇ ਕੰਮਕਾਜ ਦਾ ਨਿਰੀਖਣ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀਆਂ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
