





Total views : 5977292







Total views : 5977292ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ /ਬਾਰਡਰ ਨਿਊਜ ਸਰਵਿਸ
ਅਦਾਲਤੀ ਹੁਕਮਾਂ ਦੀ ਵਾਰ-ਵਾਰ ਅਣਦੇਖੀ ਕਰਨ ’ਤੇ ਥਾਣਾ ਮਾਡਲ ਟਾਊਨ ਦੀ ਐੱਸਐੱਚਓ ਇੰਸਪੈਕਟਰ ਗੁਰਸ਼ਿੰਦਰ ਕੌਰ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਗਵਾ ਨਾਲ ਜੁੜੇ ਇਕ ਮਾਮਲੇ ਵਿੱਚ ਰਿਪੋਰਟ ਪੇਸ਼ ਨਾ ਕਰਨ ’ਤੇ ਪਹਿਲਾਂ ਜ਼ਿਲ੍ਹਾ ਅਦਾਲਤ ਨੇ ਐੱਸਐੱਚਓ ਨੂੰ ਭਗੌੜਾ ਐਲਾਨ ਦਿੱਤਾ ਸੀ।ਹੁਣ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਐੱਸਐੱਚਓ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਏਸੀਪੀ ਸਿਵਲ ਲਾਈਨਜ਼ ਸਰਬਜੀਤ ਸਿੰਘ ਨੂੰ ਵੀ 23 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਐੱਫਆਈਆਰ ਸਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
2022 ਵਿੱਚ ਅਦਾਲਤ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ–ਇਹ ਮਾਮਲਾ ਰਮਨਦੀਪ ਕੌਰ ਵੱਲੋਂ ਸਾਲ 2022 ਵਿੱਚ ਰਛਪਾਲ ਸਿੰਘ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨਕਰਤਾ ਨੇ ਮੁਲਜ਼ਮ ਖ਼ਿਲਾਫ਼ ਧੋਖਾਧੜੀ, ਵਿਸ਼ਵਾਸਘਾਤ ਅਤੇ ਅਗਵਾ ਨਾਲ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਸੀ। ਅਦਾਲਤ ਨੇ 6 ਫਰਵਰੀ 2025 ਨੂੰ ਥਾਣਾ ਮਾਡਲ ਟਾਊਨ ਦੇ ਐੱਸਐੱਚਓ ਨੂੰ ਮਾਮਲੇ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।ਇਸ ਦੇ ਬਾਵਜੂਦ ਰਿਪੋਰਟ ਦਾਇਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਵੀ ਕਈ ਵਾਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ, ਪਰ ਹੁਕਮਾਂ ਦੀ ਪਾਲਣਾ ਨਹੀਂ ਹੋਈ। ਇਸ ਮਗਰੋਂ 6 ਮਈ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਅਤੇ 6 ਅਗਸਤ ਨੂੰ ਐੱਸਐੱਚਓ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-



