ਗੁਰਵਿੰਦਰ ਸਿੰਘ ਔਲਖ ਪੀ.ਪੀ.ਐੱਸ. ਨੇ ਏ.ਸੀ.ਪੀ. ਸਾਊਥ, ਅੰਮ੍ਰਿਤਸਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ

4973799
Total views : 5979135

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ੍ਰੀ ਗੁਰਵਿੰਦਰ ਸਿੰਘ ਔਲਖ ਪੀ.ਪੀ.ਐੱਸ. ਨੇ ਅੱਜ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਸਾਊਥ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਡੀ.ਐੱਸ.ਪੀ. ਹੋਮੀਸਾਈਡ ਐਂਡ ਫੋਰੈਂਸਿਕ, ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉੱਥੋਂ ਤਬਾਦਲੇ ਉਪਰੰਤ ਅੰਮ੍ਰਿਤਸਰ ਵਿਖੇ ਤਾਇਨਾਤ ਹੋਏ ਹਨ।

ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਸ੍ਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਏ.ਸੀ.ਪੀ. ਸਾਊਥ ਵਜੋਂ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਪੁਲਿਸ-ਪਬਲਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਜਾਂ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਨਾਲ ਹੀ ਆਮ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਦਿਆਂ ਲੋਕਾਂ ਨੂੰ ਨਿਆਂ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News