





Total views : 5979184







Total views : 5979184ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਤਾਇਨਾਤ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਰੰਧਾਵਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨੂੰ ਮੁੱਖ ਰੱਖਦਿਆਂ ਡੀ.ਐੱਸ.ਪੀ. ਵਜੋਂ ਪਦਉੱਨਤ ਕੀਤਾ ਗਿਆ ਹੈ।ਇਸ ਮਾਣਮੱਤੇ ਮੌਕੇ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਅਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ ਸ੍ਰੀ ਪ੍ਰਭਜੋਤ ਸਿੰਘ ਵਿਰਕ ਵੱਲੋਂ Pipping Ceremony ਦੌਰਾਨ ਦੋਵਾਂ ਅਧਿਕਾਰੀਆਂ ਦੇ ਮੋਢਿਆਂ ‘ਤੇ ਡੀ.ਐੱਸ.ਪੀ. ਰੈਂਕ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਪਦਉੱਨਤੀ ਦੀ ਵਧਾਈ ਦਿੱਤੀ ਗਈ।
ਇਸ ਮੌਕੇ ਕਮਿਸ਼ਨਰ ਪੁਲਿਸ ਨੇ ਦੋਵਾਂ ਅਧਿਕਾਰੀਆਂ ਦੀਆਂ ਹੁਣ ਤੱਕ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਂਦੇ ਹੋਏ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਜਨਤਾ ਦੀ ਸੇਵਾ ਤੇ ਸੁਰੱਖਿਆ ਲਈ ਹੋਰ ਵੀ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।ਇਹ ਪਦਉੱਨਤੀ ਦੋਵਾਂ ਅਧਿਕਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਨ ਅਤੇ ਪੁਲਿਸ ਵਿਭਾਗ ਪ੍ਰਤੀ ਸਮਰਪਣ ਦਾ ਮਾਣਮੱਤਾ ਸਨਮਾਨ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
