





Total views : 5979258







Total views : 5979258ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਮੈਂ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸੂਬੇ ਭਰ ਵਿੱਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਮੈਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ।
ਚੰਡੀਗੜ੍ਹ ਵਿੱਚ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹਨਾਂ ਨੌਜਵਾਨ ਅਧਿਕਾਰੀਆਂ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪੰਜਾਬ ਦੀ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”
ਮੁੱਖ ਮੰਤਰੀ ਨੇ ਕਿਹਾ, “ਪੁਲਿਸ ਬਲ ਸਿਰਫ਼ ਕਾਨੂੰਨ ਲਾਗੂਕਰਨ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਉਨ੍ਹਾਂ ‘ਤੇ ਆਪਣੇ ਆਚਰਣ, ਹਮਦਰਦੀ ਅਤੇ ਵਚਨਬੱਧਤਾ ਰਾਹੀਂ ਲੋਕਾਂ ਦਾ ਭਰੋਸਾ ਜਿੱਤਣ ਦੀ ਵੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਪੁਲਿਸ ਨੂੰ ਇੱਕ ਅਜਿਹੀ ਸੰਸਥਾ ਵਜੋਂ ਦੇਖਣਾ ਚਾਹੀਦਾ ਹੈ ਜੋ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਕਰਦੀ ਹੈ।”
”ਮਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਅਤੇ ਅਪਰਾਧ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਮਜ਼ਬੂਤ ਅਤੇ ਪੇਸ਼ੇਵਰ ਪੁਲਿਸਿੰਗ ਬੇਹੱਦ ਜ਼ਰੂਰੀ ਹੈ।
ਨਵ-ਨਿਯੁਕਤ ਅਧਿਕਾਰੀਆਂ ਦੀਆਂ ਸਮਰੱਥਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦਾ ਉਤਸ਼ਾਹ, ਊਰਜਾ ਅਤੇ ਪੇਸ਼ੇਵਰ ਮੁਹਾਰਤ ਪੰਜਾਬ ਦੇ ਕਾਨੂੰਨ ਲਾਗੂਕਰਨ ਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
