





Total views : 5980128







Total views : 5980128ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ।ਕਾਰਜਭਾਰ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਅਹੁਦਾ ਸੰਭਾਲਣ ਉਪਰੰਤ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ। ਇਸ ਤੋਂ ਪਹਿਲਾਂ ਸਾਲ 2012 ਵਿੱਚ ਬਤੌਰ (ASP West) ਤਾਇਨਾਤ ਰਹਿ ਚੁੱਕੇ ਹਨ।ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਗੁਰੂ ਨਗਰੀ ਦੇ ਲੋਕਾਂ ਦੀ ਸੇਵਾ ਕਰਨ ਅਤੇ ਸ਼ਹਿਰ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ।
ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਅਪਰਾਧਾਂ ਦੇ ਖਾਤਮੇ, ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਹੋਵੇਗੀ ਮੁੱਖ ਤਰਜੀਹ: ਕਮਿਸ਼ਨਰ ਪੁਲਿਸ
ਆਪਣੀਆਂ ਮੁੱਖ ਤਰਜੀਹਾਂ ਬਾਰੇ ਗੱਲ ਕਰਦਿਆਂ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਸ਼ਹਿਰ ਵਿੱਚ ਅਪਰਾਧਾਂ ਦਾ ਖਾਤਮਾ ਕਰਨਾ, ਮਾੜੇ ਅਨਸਰਾਂ ਨੂੰ ਨੱਥ ਪਾਉਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ, ਆਵਾਜਾਈ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਆਮ ਜਨਤਾ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਕਮਿਸ਼ਨਰ ਪੁਲਿਸ ਨੇ ਸਪੱਸ਼ਟ ਕੀਤਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਕਰਨਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਅਪਰਾਧਾਂ ਦੀ ਰੋਕਥਾਮ ਅਤੇ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ ਪੂਰੀ ਵਚਨਬੱਧਤਾ ਅਤੇ ਤਨਦੇਹੀ ਨਾਲ ਕੰਮ ਕਰੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

